ਡੀਈਓ ਡਾ:ਗਿੰਨੀ ਦੁੱਗਲ ਵਲੋਂ ਸਕੂਲ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ,ਹੋਣਹਾਰ ਵਿਦਿਆਰਥੀ ਸਨਮਾਨਿਤ
ਕੁਰਾਲੀ, 27 ਨਵੰਬਰ(ਰਣਜੀਤ ਸਿੰਘ ਕਾਕਾ)
ਕਾਲੇਵਾਲ ਦੇ ਐਜੂਸਟਾਰ ਆਦਰਸ਼ ਸਕੂਲ ਦਾ ਸਲਾਨਾ ਸਮਾਗਮ ਸਕੂਲ ਦੇ ਅਹਾਤੇ ਵਿੱਚ ਕਰਵਾਇਆ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖਰੇਠ ਹੇਠ ਹੋਏ ਇਸ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖਰੇਖ ਹੇਠ ਹੋਏ ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਡਾ: ਗਿੰਨੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮਾਰਕਿਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ,ਕੌਂਸਲਰ ਬਹਾਦਰ ਸਿੰਘ ਓਕੇ,ਪ੍ਰਿੰਸੀਪਲ ਚਰਨਜੀਤ ਕੌਰ ਕੁਰਾਲੀ,ਪ੍ਰਿੰਸੀਪਲ ਪੁਸ਼ਪਿੰਦਰ ਕੌਰ ਸਿੰਘਪੁਰਾ,ਡਾ:ਅਸ਼ਵਨੀ ਸ਼ਰਮਾ ਅਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਂਬਰਾਂ ਨੇ ਵਿਸ਼ੇਸ਼ ਮਹਿਮਾਨਾਂ ਵਲੋਂ ਹਾਜ਼ਰੀ ਲਵਾਈ। ਲੈਕਚਰਾਰ ਰਾਜਨ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਜਿਸ ਉਪਰੰਤ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਜਿਸ ਉਪਰੰਤ ਸਕੂਲੀ ਵਿਦਿਆਰਥੀਆਂ ਨੇ ਮੀਨਾ ਸ਼ਰਮਾ ਦੀ ਦੇਖਰੇਖ ਹੇਠ ਤਿਆਰ ਕੀਤਾ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਬੰਦਨਾ ਪੁਰੀ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਿੱਖਿਆ ਤੇ ਹੋਰਨਾਂ ਖੇਤਰਾਂ ਵਿੱਚ ਵਿਦਿਆਰਥੀਆਂ ਵਲੋਂ ਦਿਖਾਈ ਕਾਰਗੁਜ਼ਾਰੀ ਸਬੰਧੀ ਜਾਣੂ ਕਰਵਾਇਆ।
ਮੁੱਖ ਮਹਿਮਾਨ ਡਾ: ਗਿੰਨੀ ਦੁੱਗਲ ਅਤੇ ਕੌਂਸਲਰ ਬਹਾਦਰ ਸਿੰਘ ਓਕੇ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਵਲੋਂ ਸਿੱਖਿਆ ਦੇ ਪਸਾਰੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਕਰਵਾਉਣ ਲਈ ਕਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅਗਲੇ ਚਰਨ ਵਿੱਚ ਵੱਖ-ਵੱਖ ਜਮਾਤਾਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਖੇਡਾਂ,ਐੱਨਸੀਸੀ ਅਤੇ ਹੋਰਨਾਂ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਅੰਤ ਵਿੱਚ ਮਨਪ੍ਰੀਤ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਰਦੀਪ ਰੂੜਾ,ਆਪ ਦੇ ਬਲਾਕ ਪ੍ਰਧਾਨ ਨਵਦੀਪ ਸੈਣੀ ਤੇ ਅਮਨਦੀਪ ਸਿੰਘ ਬੂਥਗੜ੍ਹ,ਗੁਰਦੀਪ ਸਿੰਘ,ਸਕੂਲ ਕੋ-ਆਰਡੀਨੇਟਰ ਗੁਰਿੰਦਰ ਕੌਰ,ਕੰਵਲਜੀਤ ਕੌਰ,ਭੁਪਿੰਦਰ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਪਤਵੰਤੇ ਹਾਜ਼ਰ ਸਨ।








