ਰਣਜੀਤ ਸਿੰਘ ਕਾਕਾ
ਕੁਰਾਲੀ, 20 ਦਸੰਬਰ: ਜ਼ਿਲਾ ਪ੍ਰੀਸਦ ਤੇ ਸਮਿਤੀ ਚ ਚੋਣਾਂਤੋਂ ਬਾਦ ਫੁੱਲ ਫੌਰਮ ਵਿਚ ਚੱਲ ਰਹੀ ਹੈ ਇਸੇ ਲੜੀ ਤਹਿਤ ਸਥਾਨਕ ਸ਼ਹਿਰ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਕੌਂਸਲਰ ਜੀਤਾ ਨੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਕਰਵਾਏ ਗਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕੌਂਸਲਰ ਜੀਤਾ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕੌਂਸਲਰ ਜੀਤਾ ਨੇ ਵੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰੀ ਵਾਲੀ ਰਾਜਨੀਤੀ ਨੂੰ ਦੇਖਦੇ ਹੋਏ ‘ਆਪ’ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਅਨਮੋਲ ਗਗਨ ਮਾਨ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਮਿਹਨਤੀ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰ ਜੀਤਾ ਨੇ ਵਿਧਾਇਕਾ ਅਨਮੋਲ ਗਗਨ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਆਪਣੇ ਵਾਰਡ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦਾ ਹੱਲ ਕਰ ਰਹੀ ਹੈ।ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਕੌਂਸਲਰ ਜੀਤਾ ਦੇ ‘ਆਪ’ ਵਿੱਚ ਸ਼ਾਮਿਲ ਹੋਣ ਨਾਲ ਸ਼ਹਿਰ ਤੇ ਇਲਾਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਨੂੰ ਅਨਮੋਲ ਗਗਨ ਮਾਨ ਵਲੋਂ ਕੌਂਸਲਰ ਜੀਤਾ ਨੂੰ ਸਿਰਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਪ ਆਗੂ ਸੀਲਮ ਸੋਹੀ,ਕੌਂਸਲਰ ਬਹਾਦਰ ਸਿੰਘ ਓਕੇ, ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਡਾਕਟਰ ਅਸ਼ਵਨੀ ਸ਼ਰਮਾ, ਨਵਦੀਪ ਸਿੰਘ ਸੈਣੀ, ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ,ਹਰੀਸ਼ ਰਾਣਾ , ਚੇਅਰਮੈਨ ਮਾਰਕੀਟ ਕਮੇਟੀ ਖਰੜ ਸੁਖਵਿੰਦਰ ਸਿੰਘ ਬਿੱਟੂ, ਹਰਜਿੰਦਰ ਸਿੰਘ ਨੋਨੀ,, ਕੌਂਸਲਰ ਨੰਦੀਪਾਲ ਬਾਂਸਲ, ਕੌਂਸਲਰ ਖੁਸ਼ਬੀਰ ਸਿੰਘ ਹੈਪੀ, ਵਿਕਾਸ ਸ਼ਰਮਾ ਅਤੇ ਅਮਿਤ ਕੁਮਾਰ ਖੁੱਲਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ 20 ਕੁਰਾਲੀ 01, ਕੌਂਸਲਰ ਜੀਤਾ ਨੂੰ ਆਪ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕਰਦੇ ਹੋਏ ਐਮ ਐਲ ਏ ਅਨਮੋਲ ਗਗਨ ਮਾਨ, ਕੌਂਸਲਰ ਬਹਾਦਰ ਸਿੰਘ ਓਕੇ ਤੇ ਪਤਵੰਤੇ।








