ਮੇਰਾ ਰੋਮ ਰੋਮ ਕੁਰਾਲੀਵਾਸੀਆਂ ਦਾ ਰਿਣੀ ਰਹੇਗਾ ਪ੍ਰਧਾਨ ਰਣਜੀਤ ਸਿੰਘ ਪਡਿਆਲਾ ਸਾਰੇ ਐਮ ਸੀ ਸਾਹਿਬ ਦੀ ਮੌਜੂਦਗੀ ‘ਚ ਪ੍ਰੇਮ ਪੂਰਣ ਸੰਵਾਦ ਭਰਪੂਰ ਰਹੀ ਅੰਤਿਮ ਵਿਦਾਇਗੀ ਮਿਟਿੰਗ ਕੁਰਾਲੀ 13ਅਪ੍ਰੈਲ( ਰਣਜੀਤ ਸਿੰਘ ਕਾਕਾ) ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਸਾਰੇ ਕੌਂਸਲਰ ਸਾਹਿਬਾਨ ਵੱਲੋਂ ਸ਼ਿਰਕਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਗਰ ਕੌਂਸਲ ਕੁਰਾਲੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਲਗਭਗ 83 ਕਰੋੜ ਰੁਪਏ ਦੇ ਤਖਮੀਨੇ ਪਾਸ ਕਰਵਾਏ ਗਏ, ਜਿਨ੍ਹਾਂ ਰਾਹੀਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ । ਇਸ ਤੋਂ ਇਲਾਵਾ ਨਗਰ ਕੌਂਸਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਜੇਸੀਬੀ ਮਸ਼ੀਨ, ਚਾਰ ਟਰੈਕਟਰ ਅਤੇ ਸੀਵਰ ਸਿਸਟਮ ਦੀ ਸਫਾਈ ਲਈ ਜੈਟਿੰਗ ਮਸ਼ੀਨ ਆਦਿ ਦੀ ਵੀ ਖਰੀਦ ਕੀਤੀ ਗਈ ਹੈ, ਤਾਂ ਜੋ ਸ਼ਹਿਰ ਵਿੱਚ ਸਫਾਈ ਅਤੇ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਸਕਣ।

ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਕੌਂਸਲ ਦੇ ਸਾਰੇ ਕੌਂਸਲਰਾਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੰਭਵ ਹੋਏ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਨੇ ਮਿਲਜੁਲ ਕੇ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੇ ਹਿਤਾਂ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇਗਾ।

ਇਸ ਮੌਕੇ ਨਗਰ ਕੌਂਸਲ ਕੁਰਾਲੀ ਈ. ਓ ਰਜ਼ਨੀਸ਼ ਸੂਦ ਵੱਲੋਂ ਸਾਰੇ ਕੌਂਸਲਰ ਸਾਹਿਬਾਨ ਦਾ ਸਨਮਾਨ ਵੀ ਕੀਤਾ ਗਿਆ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here