ਕੁਰਾਲੀ,12 ਜੂਨ (ਰਣਜੀਤ ਸਿੰਘ ਕਾਕਾ):-ਸਾਹਿਬ ਸ੍ਰੀ ਗੁਰੂ ਹਰਗੋਬਿੰਦ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਝੰਡਾ ਸਾਹਿਬ (ਪਡਿਆਲਾ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਅੱਜ ਕਰਵਾਏ ਗਏ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਚ ਗੁਰੂ ਗ੍ਰੰਥ ਸਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਿਕ ਸਮਾਗਮ 10 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਢਾਡੀ ਅਤੇ ਰਾਗੀ ਜਥਿਆ ਨੇ ਗੁਰੂ ਵਾਰਾਂ ਗਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਸੇਵਾਦਾਰ ਬਾਬਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਗੁਰਦੁਆਰਾ ਝੰਡਾ ਸਾਹਿਬ ਤੋਂ ਪੀਜੀਆਈ (ਚੰਡੀਗੜ੍ਹ) ਮਰੀਜ਼ਾਂ ਵਾਸਤੇ ਰੋਜ਼ਾਨਾ ਲੰਗਰ ਦੀ ਸੇਵਾ ਜਾਂਦੀ ਹੈ।ਇਸ ਮੌਕੇ ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸਾਲਾਨਾ ਧਾਰਮਿਕ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀ ਭਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਸੇਵਾਦਰ ਭਾਈ ਗੁਰਮੀਤ ਸਿੰਘ ਸੋਢੀ ਅਤੇ ਬੀਬੀ ਮਨਜੀਤ ਕੌਰ ਜੀ ਨੇ ਦੱਸਿਆ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ ਮੁਤਾਬਿਕ ਬੱਚਿਆਂ ਨੂੰ ਸ਼ਸਤਰ ਵਿੱਦਿਆ ਦੇ ਗਿਆਨ ਲਈ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸ਼ੁਰੂ ਕੀਤੀ ਗੱਤਕਾ ਵਿਦਿਆ `ਚ ਪ੍ਰਵੀਨ ਕਰਨ ਲਈ ਜਲਦ ਹੀ ਕਲਾਸਾਂ ਸ਼ੁਰੂ ਕਰਨਗੇ ਇਸ ਮੌਕੇ ਬੀਬਾ ਮਨਜੀਤ ਕੌਰ, ਗੁਰਸ਼ਰਨ ਸਿੰਘ,ਗੁਰਮੇਲ ਸਿੰਘ,ਰਣਜੀਤ ਸਿੰਘ,ਸੁਖਵਿੰਦਰ ਸਿੰਘ,ਭੁਪਿੰਦਰ ਸਿੰਘ ਮਾਜਰਾ ਸਮੇਤ ਜਥਾ,ਜਥਾ ਜਸਵੰਤ ਸਿੰਘ ਨਨਹੇਡ਼ੀਆਂ,ਗੁਰਮੀਤ ਸਿੰਘ ਰੋਲੂਮਾਜਰਾ,ਕੀਰਤਨੀ ਜਥਾ ਖ਼ਾਲਸਾ ਅਕਾਲ ਪੁਰਖ ਕੀ ਫੌਜ ਕੁਰਾਲੀ, ਭਾਈ ਕਕੌਟ ਵਾਲਿਆਂ ਦਾ ਜਥਾ ਜਗਤਾਰ ਸਿੰਘ ਕੁਲਾਰਾ,ਡਾ ਹਰਜਿੰਦਰ ਸਿੰਘ ਭਿੰਦਾ ਅਤੇ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ ਇਸ ਮੌਕੇ ਜਿਥੇ ਦੇਸੀ ਘਿਉ ਦੀਆਂ ਜਲੋਦੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ ਉਥੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਨਾਲ ਨਾਲ ਫਰੂਟੀਆਂ ਦੀਾ ਛਬੀਲ ਵੀ ਲਗਾਈ ਗਈ








