ਕੁਰਾਲੀ 8 ਫਰਵਰੀ( ਸ੍ਰੀ ਗਣੇਸ਼ ਸ਼ਿਵੀ) ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਵਿਖੇ ਹਰ ਸਾਲ ਤਰ੍ਹਾਂ ਇਸ ਸਾਲ ਵੀ ਗੁ ਯਾਦਗਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਲਖੀਆਂ ਦੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਹੋ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬੀਬਾ ਕਮਲਜੀਤ ਕੌਰ ਅਤੇ ਭਾਈ ਨਿਰਭੈ ਸਿੰਘ ਖਾਲਸਾ ਨੇ ਦੱਸਿਆ ਕਿ 8 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋ ਗਏ । ਜਿਨ੍ਹਾਂ ਦੇ ਭੋਗ 10 ਫਰਵਰੀ ਨੂੰ ਸਵੇਰੇ

9 ਵੱਜੇ ਪੈਣਗੇ ਉਪਰੰਤ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਸੰਤ ਬਾਬਾ ਰਣਜੀਤ ਸਿੰਘ ਜੀ ਤਪਾ ਦਰਾਜ ਮੁਹਾਲੀ ਵਾਲੇ , ਸੰਤ ਬਾਬਾ ਲਖਵੀਰ ਸਿੰਘ ਜੀ ਰਤਵਾੜਾ ਸਾਹਿਬ ਵਾਲੇ ,ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੋਪੜ ਵਾਲੇ ,ਸੰਤ ਬਾਬਾ ਭਰਪੂਰ ਸਿੰਘ ਜੀ ਸੇਖਾ ਜਲੂਰ ਵਾਲੇ ਸੰਤ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ,ਸੰਤ ਬਾਬਾ ਕੁਲਜੀਤ ਸਿੰਘ ਜੀ ਸ਼ੀਸ਼ ਮਹਿਲ ਵਾਲੇ,ਭਾਈ ਦਵਿੰਦਰ ਸਿੰਘ ਜੀ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ,ਭਾਈ ਸਰੂਪ ਸਿੰਘ ਜੀ ਕਡਿਆਣਾ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਭਾਈ ਮਨਦੀਪ ਸਿੰਘ ਜੀ ਹਜੂਰੀ ਕਥਾ ਵਾਚਕ ਗੁ: ਸਾਹਿਬ ਸੋਲਖੀਆਂ ਭਾਈ ਸੁਖਜਿੰਦਰ ਸਿੰਘ ਜੀ ਹਜੂਰੀ ਰਾਗੀ ਜੱਥਾ ਗੁ: ਸਾਹਿਬ ਸੋਲਖੀਆਂ ਕਥਾ, ਕੀਰਤਨ ਤੇ ਕਵੀਸਰੀ ਰਾਹੀਂ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਤੇ ਸ਼ਹੀਦੀ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਦੱਸਿਆ ਕਿ 10 ਫਰਵਰੀ ਨੂੰ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ, ਜਿਸ ਲਈ ਕਕਾਰਾਂ ਦਾ ਪ੍ਰਬੰਧ ਗੁਰੂਦੁਆਰਾ ਸਾਹਿਬ ਵੱਲੋਂ ਕੀਤਾ ਜਾਵੇਗਾ . ਇਸ ਤੋਂ ਇਲਾਵਾ ਪੀ.ਜੀ.ਆਈ. ਚੰਡੀਗੜ੍ਹ ਤੇ ਬਲੱਡ ਬੈਂਕ ਰੂਪਨਗਰ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰੂ ਦੇ ਅਤੁੱਟ ਲੰਗਰ ਵੀ ਚਲਾਏ ਜਾਣਗੇ ।

LEAVE A REPLY

Please enter your comment!
Please enter your name here