ਇੰਟਰਨੈਸ਼ਨਲ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਜਥੇ ਸਮੇਤ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕਰਦੇ ਹੋਏ
ਮੁੱਲਾਂਪੁਰ ਗਰੀਬਦਾਸ,18ਨਵੰਬਰ (ਰਣਜੀਤ ਸਿੰਘ ਕਾਕਾ) – ਸਿਵਾਲਿਕ ਪਹਾੜੀਆਂ ‘ਚ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਸਿਸਵਾਂ ਵਿਖੇ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਕਰਤਾਰ ਸਿੰਘ ਭੈਰੋਂਮਾਜਰਾ ਵਾਲਿਆਂ ਦੀ ਨਿੱਘੀ ਯਾਦ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੁਲਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਭਰਵੀਂ ਹਾਜ਼ਰੀ ਲੁਆਈ।

ਢਾਡੀ ਦਰਬਾਰ ਵਿੱਚ ਇੰਟਰਨੈਸ਼ਨਲ ਢਾਡੀ ਜਤਿੰਦਰ ਸਿੰਘ ਨੂਰਪੁਰੀ, ਗਰਜਾ ਸਿੰਘ ਮਾਣਕਪੁਰ ਸ਼ਰੀਫ਼, ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥਿਆਂ ਵਲੋਂ ਸੰਗਤਾਂ ਨੂੰ ਵੀਰ ਰਸ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ।ਸਮਾਗਮ ਦੀ ਸਮਾਪਤੀ ਮੌਕੇ ਸੰਤ ਬਾਬਾ ਕੁਲਜੀਤ ਸਿੰਘ ਵੱਲੋਂ ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦਿਆਂ ਆਖਿਆ ਕਿ ਸਿੱਖ ਇਤਿਹਾਸ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਸਾਨੂੰ ਆਪਣੇ ਬੱਚਿਆਂ ਨੂੰ ਵੱੱਧ ਤੋਂ ਵੱਧ ਸਿੱਖ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ। ਉਹਨਾਂ ਵੱਲੋਂ ਸਮੂਹ ਸੰਗਤ ਨੂੰ ਗੁਰੂਆਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਆ। ਸਮਾਗਮ ਦੌਰਾਨ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਗੁਰਮਤਿ ਸਮਾਗਮ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਸਾਬਕਾ ਸਰਪੰਚ ਸੁਦਾਗਰ ਸਿੰਘ ਹੁਸ਼ਿਆਰਪੁਰ, ਭਾਈ ਅਮਰਜੀਤ ਸਿੰਘ, ਭਾਈ ਜਗਦੇਵ ਸਿੰਘ ਮਲੋਆ, ਪਰਮਜੀਤ ਸਿੰਘ ਮੁੰਡੀ ਖਰੜ, ਕੁਲਦੀਪ ਸਿੰਘ ਕਥਾਵਾਚਕ, ਜਵਾਹਰ ਸਿੰਘ ਹੋਰਨਾਂ ਸਖ਼ਸ਼ੀਅਤਾਂ ਹਾਜ਼ਰੀ ਲੁਆਈ।

LEAVE A REPLY

Please enter your comment!
Please enter your name here