ਕੁਰਾਲੀ 27 ਜਨਵਰੀ (ਸ੍ਰੀ ਗਣੇਸ਼ ਸ਼ਿਵੀ) ਗੁਰਦੁਆਰਾ ਸੋਲਖੀਆਂ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਭੈਰ ਸਿੰਘ ਖਾਲਸਾ ਨੇ ਦੱਸਿਆ ਪਿਛਲੇ ਦਿਨਾਂ ਤੋਂ ਸ੍ਰੀ 8 ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਹਨਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਖਜਿੰਦਰ ਸਿੰਘ ਜੀ ਹਜੂਰੀ ਰਾਗੀ ਭਾਈ ਕਰਨਵੀਰ ਸਿੰਘ ਜੀ ਪਟਿਆਲੇ ਵਾਲੇ ਭਾਈ ਭੁਪਿੰਦਰ ਸਿੰਘ ਜੀ ਮਾਜਰੇ ਵਾਲੇ ਜਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬੀਬੀ ਕਮਲਜੀਤ ਕੌਰ ਖਾਲਸਾ ਵੱਲੋਂ ਆਈਆਂ ਸੰਗਤਾਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇ ਕੇ ਸਨਮਾਨ ਕੀਤਾ ਗਿਆ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ
ਇਸ ਮੌਕੇ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ।








