ਨਜਾਇਜ਼ ਮਾਇਨਿੰਗ ਵੇਖਦੇ ਹੀ ਅਫਸ਼ਰਾਂ ਤੇ ਅੱਗ ਬਬੂਲਾ ਹੋਈ ਕੈਬਨਿਟ ਮੰਤਰੀ ਕੀਤੀ ਝਾੜਝੰਬ
ਮਾਜਰੀ 29 ਨਵੰਬਰ(ਰਣਜੀਤ ਸਿੰਘ ਕਾਕਾ)ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਂਟ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜ਼ਾ ਮਾਇਨਿੰਗ ਦੇ ਸੰਕੇਤ ਵੇਖਦੇ ਹੀ ਅਕਸਰ ਸਾਂਤ ਚਿੱਤ ਰਹਿਣ ਵਾਲੀ ਬੀਬਾ ਅਨਮੋਲ ਗਗਨ ਮਾਨ ਗੁੱਸੇ ਨਾਲ ਤਿਲਮਿਲਾ ਉੱਠੇ ਅਤੇ ਉਨ੍ਹਾਂ ਹਾਜ਼ਰ ਅਫਸਰਾਂ ਨੂੰ ਗੁੰਮਰਾਹਕੁੰਨ ਜਾਣਕਾਰੀ ਦੇਣ ਅਤੇ ਨਜਾਇਜ ਮਾਈਨਿੰਗ ਸਬੰਧੀ ਖੋਟੀਆਂ ਸੁਣਾਈਆ 1 ਉਥੇ ਮੌਜੂਦ ਅਫਸਰਾਂ ਨੂੰ ਕੈਬਨਿਟ ਮੰਤਰੀ ਦੇ ਗੁੱਸੇ ਅੱਗੇ ਸਰਮਿੰਦਗੀ ਦਾ ਸਾਹਮਣਾ ਕਰਨਾ ਪਿਆ1 ਕੈਬਨਿਟ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜ਼ਾਰੀ ਕੀਤੇ।
ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਜ਼ਾਇਜ ਮਾਇਨਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਤੇ ਉਨ੍ਹਾਂ ਨੇ ਫੌਰੀ ਤੌਰ ਤੇ ਕਾਰਵਾਈ ਕਰਦਿਆਂ ਮਾਇਨਿੰਗ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕਿ ਮਾਇਨਿੰਗ ਸਾਈਟ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਇਨਿੰਗ ਪਲਾਂਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲੱਬਧ ਪਾਈ ਗਈ ਅਤੇ ਤਾਜ਼ਾ ਮਾਇਨਿੰਗ ਦੇ ਸੰਕੇਤ ਮਿਲੇ ਹਨ । ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ‘ਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਜ਼ਾਇਜ ਮਾਇਨਿੰਗ ਕਰਨ ਵਾਲੇ ਦੋਸ਼ੀ ਭਾਵੇਂ ਕਿੰਨੇ ਵੀ ਰਸੂਖ ਵਾਲੇ ਕਿਉਂ ਨਾ ਹੋਣ, ਬਖਸ਼ੇ ਨਹੀਂ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਇਸ ਮੌਕੇ ਮਾਇਨਿੰਗ ਵਿਭਾਗ ਦੇ ਐਕਸ਼ੀਅਨ ਰਾਜਿੰਦਰ ਘਈ, ਐਸ.ਡੀ.ਓ ਜੀਵਨਜੋਤ ਸਿੰਘ, ਮਾਜ਼ਰੀ ਦੇ ਨਾਇਬ ਤਹਿਸਲਦਾਰ ਮਨੀਸ਼ ਕੁਮਾਰ, ਜੇ.ਈ ਹਰਪ੍ਰੀਤ ਸਿੰਘ, ਮਾਜ਼ਰੀ ਥਾਣੇ ਦੇ ਐਸ ਐਚ ਓ ਹਿੰਮਤ ਸਿੰਘ ਹਾਜ਼ਰ ਸਨ ।

LEAVE A REPLY

Please enter your comment!
Please enter your name here