ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਨਵੰਬਰ:ਰਣਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਗਿਆਰ੍ਹਵੀਂ ਜਮਾਤ ਸਾਲ 2025-2026 ਵਾਸਤੇ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਮਿਤੀ 09.11.2024 ਤੱਕ ਸੀ, ਕੁਝ ਪ੍ਰਸ਼ਾਸਨੀਕ ਕਾਰਨਾ ਕਰਕੇ , ਨਵੋਦਿਆ ਵਿਦਿਆਲਿਆ ਸਮਿੰਤੀ ਦੇ ਦਿਸ਼ਾ ਨਿਰਦੇਸ਼ ਅਨੁਸ਼ਾਨ ਹੁਣ ਆਖਰੀ ਮਿਤੀ 19.11.2024 ਤੱਕ ਹੋ ਗਈ ਹੈ।
ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜਿ਼ਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-2026 ਦੀ ਗਿਆਰ੍ਹਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2024-2025 ਵਿੱਚ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਦਸਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.06.2008 ਤੋਂ 31.07.2010 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.nic.in/2024/nvsxi_11 ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 19 ਨਵੰਬਰ, 2024 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 08.02.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

LEAVE A REPLY

Please enter your comment!
Please enter your name here