ਐੱਸ ਏ ਐੱਸ ਨਗਰ 9 ਨਵੰਬਰ (ਰਣਜੀਤ ਸਿੰਘ ਕਾਕਾ)ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਜ਼ਿਲ੍ਹਾ ਪੱਧਰ ਤੇ ਹੋਣੀਆਂ ਹਨ ਓਹ ਖੇਡਾਂ ਮਿਤੀ 15 ਨਵੰਬਰ ਤੋਂ 17 ਨਵੰਬਰ ਤੱਕ ਕਰਵਾਈਆਂ ਜਾਣਗੀਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਇਹਨਾਂ ਖੇਡਾਂ ਦੀ ਮਿਤੀ ਅਤੇ ਸਥਾਨ ਨਿਸ਼ਚਿਤ ਕਰ ਲਿਆ ਗਿਆ ਹੈ। ਇਹ ਖੇਡਾਂ ਜ਼ਿਲ੍ਹਾ ਸਪੋਰਟਸ ਕੰਪਲੈਕਸ ਸੈਕਟਰ 78 ਮੁਹਾਲੀ ਵਿਖੇ ਕਰਵਾਈਆਂ ਜਾਣਗੀਆਂ। ਬਲਾਕ ਪੱਧਰ ਤੇ ਜੇਤੂ ਟੀਮਾਂ ਇਹਨਾਂ ਖੇਡਾਂ ਵਿੱਚ ਭਾਗ ਲੈਣਗੀਆਂ। ਇਹਨਾਂ ਖੇਡਾਂ ਨੂੰ ਕਰਵਾਉਣ ਲਈ ਪਿਛਲੇ ਦਿਨੀਂ ਤਿਆਰੀ ਕਰ ਲਈ ਗਈ ਹੈ। ਬੱਚਿਆਂ ਨੂੰ ਲਿਆਉਣ ਤੇ ਛੱਡਣ ਦੀਆਂ ਡਿਊਟੀਆਂ ਅਧਿਆਪਕਾਂ ਦੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪੱਧਰੀ ਖੇਡ ਕਮੇਟੀ ਕਾਇਮ ਕਰਕੇ ਇਸ ਦੇ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ।

LEAVE A REPLY

Please enter your comment!
Please enter your name here