
ਕੁਰਾਲੀ 10 ਨਵੰਬਰ( ਰਣਜੀਤ ਕਾਕਾ, ਸ਼ਿਵੀ) -ਨੌਜਵਾਨ ਆਗੂ ਜਗਤਾਰ ਸਿੰਘ ਜੱਗਾ ਖੈਰਪੁਰ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਵੱਡੀ ਗਿਣਤੀ ਇਲਾਕਾ ਵਸਨੀਕਾਂ ਨੇ ਹਾਜ਼ਰੀ ਲਵਾਈ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਸਵਰਨ ਸਿੰਘ ਦੇ ਰਾਗੀ ਜੱਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਹਰਮਨ ਤੇ ਸਮਾਜ ਸੇਵੀ ਰਵਿੰਦਰ ਸਿੰਘ ਵਜੀਦਪੁਰ ਨੇ ਸਵ. ਜਗਤਾਰ ਸਿੰਘ ਜੱਗਾ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵੱਲੋਂ ਲੋੜਵੰਦਾਂ ਦੇ ਭਲੇ ਲਈ ਕੀਤੇ ਕਾਰਜਾਂ ਅਤੇ ਮਿਲਣਸਾਰ ਸੁਭਾਅ ਦੀ ਸਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਕਾਂਗਰਸੀ ਆਗੂ ਯਾਦਵਿੰਦਰ ਸਿੰਘ ਬੰਨੀ ਕੰਗ, ਅਮਰਿੰਦਰ ਸਿੰਘ ਰੋਮੀ ਕੰਗ, ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ, ਸਾਹਿਬ ਸਿੰਘ ਬਡਾਲੀ, ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਰਾਣਾ ਜਗਦੀਪ ਸਿੰਘ ਮਾਜਰੀ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਆਪ ਯੂਥ ਆਗੂ ਨਵਦੀਪ ਸਿੰਘ ਗੋਲਡੀ, ਸੋਹਣ ਸਿੰਘ ਮਾਨ, ਯੂਥ ਆਗੂ ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਮਨੀਸ਼ ਕੁਮਾਰ, ਗੁਰਜੀਤ ਸਿੰਘ ਕਰਤਾਰਪੁਰ, ਰਣਜੀਤ ਸਿੰਘ ਕਾਕਾ, ਜਗਦੇਵ ਸਿੰਘ ਕੁਰਾਲੀ, ਸੋਨੂੰ ਦੁਲਵਾਂ, ਭਾਜਪਾ ਆਗੂ ਅਰਜਨ ਸਿੰਘ ਕਾਂਸਲ, ਅਰਵਿੰਦਪੁਰੀ, ਜਗਤਾਰ ਸਿੰਘ ਸਿੱਧੂ, ਅਕਾਲੀ ਆਗੂ ਮਨਦੀਪ ਸਿੰਘ ਖਿਜ਼ਰਾਬਾਦ, ਯੂਥ ਆਗੂ ਗੁਰਪ੍ਰੀਤ ਸਿੰਘ ਕਾਦੀਮਾਜਰਾ, ਲਖਵੀਰ ਸਿੰਘ ਜੰਟੀ, ਜਸਵੀਰ ਸਿੰਘ ਧਾਲੀਵਾਲ, ਲਖਵੀਰ ਸਿੰਘ ਮਾਜਰਾ, ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਤੇ ਬਲਵਿੰਦਰ ਸਿੰਘ ਰੰਗੂਆਣਾ ਆਦਿ ਆਗੂਆਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਮਾਗਮ ਦੇ ਅੰਤ ਵਿੱਚ ਜਗਤਾਰ ਸਿੰਘ ਜੱਗਾ ਦੇ ਵੱਡੇ ਭਰਾ ਅਵਤਾਰ ਸਿੰਘ ਨੇ ਸਭਨਾਂ ਦਾ ਧੰਨਵਾਦ ਪ੍ਰਗਟ ਕੀਤਾ।








