ਯੂਥ ਆਗੂ ਸੁੱਖੂ ਕੁਰਾਲੀ ਦੇ ਸੱਦੇ ਤੇ ਹਜ਼ਾਰਾ ਨੌਜਵਾਨ ਕੀਤੀ ਸ਼ਿਰਕਤ

ਸ੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਚਿਹਰੇ ਭਾਜਪਾ ਚ ਸ਼ਾਮਲ

ਕੁਰਾਲੀ ਨੂੰ ਗੁਰੂ ਗਰਾਮ ਦੀ ਤਰਜ਼ ਤੇ ਵਿਕਸਤ ਕਰਾਂਗੇ:ਸਤਨਾਮ ਸਿੰਘ ਸੰਧੂ

ਕੁਰਾਲੀ 29 ਮਾਰਚ ( ਰਣਜੀਤ ਸਿੰਘ ਕਾਕਾ)ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਹਲਕਾ ਪੱਧਰੀ ਰੈਲੀ ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਕੀਤੀ ਗਈ । ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਲੋਕਾਂ ਨੂੰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ । ਉਨ੍ਹਾਂ ਪੰਜਾਬ ਅਤੇ ਹਰਿਆਣਾ ਦਾ ਵਿਕਾਸ ਪੱਖੋਂ ਤੁਲਨਾ ਕਰਦੇ ਹੋਏ ਕਿਹਾ ਕਿ ਹਰਿਆਣਾ ਨੇ ਪਿਛਲੇ 11 ਸਾਲਾਂ ਦੌਰਾਨ ਭਾਜਪਾ ਦੀ ਡਬਲ ਇੰਜਣ ਸਰਕਾਰ ਦੇ ਸ਼ਾਸਨ ਕਾਲ ਵਿੱਚ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਜਦਕਿ ਇਸ ਤੇ ਉਲਟ ਪੰਜਾਬ ਪੱਛੜ ਕੇ ਰਹਿ ਗਿਆ ਹੈ। ਸ੍ਰੀ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਕੇਵਲ ਲੁੱਟਿਆ ਹੈ। ਹਰਿਆਣਾ ਵਿਚਲੀ ਭਾਜਪਾ ਸਰਕਾਰ ਵੱਲੋਂ ਹਰਿਆਣਾ ਦੇ ਕਿਸਾਨਾਂ ਨੂੰ 24ਫਸਲਾਂ ਤੇ ਐਮ.ਐਸ ਪੀ ਵਿਦਿਆਰਥੀਆ ਨੂੰ ਵਜੀਫੇ ਨਕਦ ਇਨਾਮ, ਮਹਿਲਾਵਾਂ ਨੂੰ 21 ਸੌ ਰੂਪੈ ਹਰ ਮਹੀਨੇ ਅਤੇ ਹੋਰਨਾਂ ਵਰਗਾਂ ਨੂੰ ਦਿੱਤੀਆਂ ਜਾਂਦੀਆਂ ਸਰਕਾਰੀ ਸਹੂਲਤਾਂ ਦਾ ਵਰਨਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਵਲ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ1ਉਹਨਾਂ ਲੋਕਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿਬੀਜੇਪੀ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਹਰਿਆਣੇ ਵਾਲਾ ਮਾਡਲ ਲਾਗੂ ਕੀਤਾ ਜਾਵੇਗਾ। ਇਸੇ ਮੌਕੇ ਭਾਜਪਾ ਦੇ ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਨੌਜ਼ਵਾਨਾਂ ਦੇ ਵੱਡੇ ਇੱਕਠ ਲਈਯੂਥ ਆਗੂ ਸੁਖਬੀਰ ਸਿੰਘ ਸੁੱਖੂ ਕੁਰਾਲੀ ਦੀ ਪਿੱਠ ਥਾਪੜੀ ਤੇ ਕਿਹਾ ਕਿ ਨੌਜਵਾਨ ਜਾਣ ਚੁੱਕੇ ਨੇ ਕਿ ਭਾਜਪਾ ਹੀ ਪੰਜਾਬ ਨੂੰ ਉੱਨਤੀ ਵੱਲ ਲੈ ਜਾ ਸਕਦੀ ਹੈ ਉਨ੍ਹਾਂ ਕਿਹਾਕਿ ਪੰਜਾਬ ਚ ਭਾਜਪਾ ਦੀ ਸਰਕਾਰ ਬਣਦੇ ਹੀ ਕੁਰਾਲੀ ਨੂੰ ਐਜ਼ੂਕੇਸ਼ਨ ਤੇ ਆਈ ਟੀ ਹੱਬ ਦੇ ਰੂਪ ਵਿਚ ਗੁਰੂ ਗ੍ਰਾਮ ਦੀ ਤਰਜ਼ ਤੇ ਵਿਕਸ਼ਤ ਕੀਤਾ ਜਾਵੇਗਾ1 ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੁਭਾਸ਼ ਸ਼ਰਮਾਂ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਸੰਬੋਧਨ ਕਰਦਿਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲਿਆ ਪਰ ਸ੍ਰੋਮਣੀ ਅਕਾਲੀ ਦਲ ਬਾਰੇ ਇਕ ਸ਼ਬਦਵੀ ਨਹੀਂ ਬੋਲਿਆ 1ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਆਦਿ ਆਗੂਆਂ ਨੂੰ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਸਨਮਾਨਿਤ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਤੇ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀ ਜਿੱਤ ਪ੍ਰਾਪਤ ਕੀਤੀ ਜਾਵੇਗੀ। ਇਸ ਮੌਕੇ ਨੌਜਵਾਨ ਸੁੱਖੂ ਕੁਰਾਲੀ ਨੇ ਵਰਦੇ ਮੀਂਹ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਤੇ ਹਾਜ਼ਰ ਆਗੂਆਂ ਤੇ ਸਮਰਥੱਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ

LEAVE A REPLY

Please enter your comment!
Please enter your name here