ਕੁਰਾਲੀ 7 ਮਈ ( ਸ ਰਣਜੀਤ ਸਿੰਘ ਕਾਕਾ):- ਬੀਤੇ ਦਿਨੀ ਅੰਮ੍ਰਿਸਰ ਦੇ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੂਰਾ ਪੰਜਾਬ ਦਹਿਲ ਗਿਆ।ਇਹਨਾਂ ਬੰਬ ਧਮਾਕਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਲਕਾ ਖਰੜ ਗਿਆਨ ਸਿੰਘ ਛੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਫੇਲੀਅਰ ਦੱਸਿਆ ਹੈ।ਉਹਨਾਂ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਕਾਨੂੰਨ ਵਿਵਸਥਾ ਨੂੰ ਸਾਂਭਣ ਵਿੱਚ ਬੁਰੀ ਤਰਾਂ ਫੇਲ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਚੋਣਾਂ ਵੇਲੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ, ਬੇਰੁਜ਼ਗਾਰੀ ਖਤਮ ਕਰਨ, ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਅਜੋਕੇ ਸਮੇਂ ਦੌਰਾਨ ਗੈਂਗਸਟਰਵਾਦ, ਨਸ਼ੇ ਅਤੇ ਬੇਰੁਜ਼ਗਾਰੀ ਨੇ ਪੰਜਾਬ ਦੀ ਜਵਾਨੀ ਨੂੰ ਬੁਰੇ ਤਰੀਕੇ ਨਾਲ ਆਪਣੇ ਪੰਜੇ ਵਿੱਚ ਜਕੜ ਲਿਆ ਹੈ। ਉਹਨਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਨੂੰ ਦੇਸ਼ ਦੇ ਸਭ ਤੋਂ ਸੁਰੱਖਿਅਤ ਸੂਬਿਆਂ ਵਿੱਚੋਂ ਮੰਨਿਆ ਜਾਂਦਾ ਸੀ। ਪੰਜਾਬ ਦੇ ਮੌਜੂਦਾ ਹਾਲਾਤਾਂ ਵਰਗੇ ਹਾਲਾਤ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਸੁਣਦੇ ਹੁੰਦੇ ਸੀ।ਪਰ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਪੰਜਾਬ ਦੇ ਹਾਲਾਤ ਬਿਹਾਰ ਅਤੇ ਯੂਪੀ ਨਾਲੋਂ ਵੀ ਭੈੜੇ ਹੋ ਗਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ 2027 ਦੇ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਤਾਂ ਜੋ ਕਿ ਪੰਜਾਬ ਦੇ ਵਿੱਚ ਮੁੜ ਸ਼ਾਂਤੀ ਆਵੇ ਅਤੇ ਕਾਨੂੰਨ ਦਾ ਰਾਜ ਬਹਾਲ ਹੋ ਸਕੇ।

LEAVE A REPLY

Please enter your comment!
Please enter your name here