ਕੁਰਾਲੀ 4ਜੂਨ ( ਮਾਰਸ਼ਲ ਨਿਊਜ਼)ਵਾਰਿਸ ਪੰਜਾਬ ਦੇ ਮੁਖੀ ਭਾਈ ਸਾਹਿਬ ਅਮ੍ਰਿਤਪਾਲ ਸਿੰਘ ਭਾਈ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਉਪਰੰਤ ਹਲਾਕਾ ਖਡੂਰ ਸਾਹਿਬ ਤੇ ਹਲਕਾ ਫਰੀਦਕੋਟ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਜਥੇਦਾਰ ਹਰਮੇਸ਼ ਸਿੰਘ ਬੜੌਦੀ ਅਤੇ ਮਨਜੀਤ ਸਿੰਘ ਮੋਹਾਲੀ ਨੇ ਕਿਹਾ ਕਿ ਬੀ ਜੇ ਪੀ ਅਤੇ ਆਮ ਆਦਮੀ ਪਾਰਟੀ ਦੇ ਕੀਤੇ ਗਏ ਨਜਾਇਜ਼ ਧੱਕੇਸ਼ਾਹੀ ਦਾ ਪੰਜਾਬ ਦੇ ਲੋਕਾਂ ਨੇ ਜਵਾਬ ਦਿੱਤਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਨਵੇਂ ਯੁੱਗ ਦੀ ਸੁਰੂਆਤ ਹੋਈ ਹੈ।
ਜਥੇਦਾਰ ਹਰਮੇਸ਼ ਸਿੰਘ ਬੜੋਦੀ ਨੇ ਕਿਹਾ ਪੰਜਾਬ ਦੇ ਲੋਕਾਂ ਨੇ ਇੱਕ ਨਵਾਂ ਸੁਨੇਹਾ ਹਿੰਦੁਸਤਾਨ ਦੀ ਰਵਾਇਤੀ ਸਰਕਾਰਾਂ ਨੂੰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਨੌਜਵਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਦਾ ਖੰਡੂਰ ਸਾਹਿਬ ਅਤੇ ਫਰੀਦਕੋਟ ਦੀਦੀ ਸੰਗਤ ਨੇ ਜਵਾਬ ਦੇ ਦਿੱਤਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਨਸਿਆ ਨੂੰ ਖਤਮ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿੱਧੇ ਰਾਹ ਤੇ ਪਾਉਣ ਦੀ ਸੁਰੂਆਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here