ਵਿਦਿਆਰਥੀਆਂ ਨੂੰ ਮਾਂ-ਬੋਲੀ ਨਾਲ ਜੁੜੇ ਰਹਿਣ ਦਾ ਸੱਦਾ,ਮਾਂ-ਬੋਲੀ ਪੰਜਾਬੀ ਦੇ ਪਸਾਰੇ ਦਾ ਅਹਿਦ ਲਿਆ
ਕੁਰਾਲੀ,22 ਫਰਵਰੀ(ਰਣਜੀਤ ਕਾਕਾ)ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਮੁੱਖ ਰੱਖ ਕੇ ਇੱਕ ਸਮਾਗਮ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਮਾਂ ਬੋਲੀ ਅਤੇ ਸਾਹਿਤ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।

ਪ੍ਰਿੰਸੀਪਲ ਬੰਦਨਾ ਪੁਰੀ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੇ ਮੁਢਲੇ ਚਰਨ ਵਿੱਚ ਪੰਜਾਬੀ ਮਾਸਟਰ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ‘ਮਾਂ-ਬੋਲੀ’ ਦਿਵਸ ਨੂੰ ਕੌਮਾਤਰੀ ਪੱਧਰ ‘ਤੇ ਮਨਾਉਣ ਦੇ ਮਨੋਰਥਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮਾਂ ਬੋਲੀ ਪੰਜਾਬੀ ਸਬੰਧੀ ਦੱਸਿਆ ਕਿ 7ਹਜ਼ਾਰ ਤੋਂ ਵੀ ਵਧੇਰੇ ਭਾਸ਼ਾਵਾਂ ਵਿਚੋਂ ਪੰਜਾਬੀ ਨੂੰ 10ਵਾਂ ਸਥਾਨ ਹਾਸਲ ਹੈ ਜੋ ਕਿ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਸਭਨਾਂ ਨੂੰ ਆਪਣੀ ਮਾਂ ਬੋਲੀ ਨਾਲ ਜੁੜ ਕੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਲੈਕਚਰਾਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਅਜੋਕੇ ਕੰਪਿਊਟਰ ਤੇ ਆਧੁਨਿਕਤਾ ਦੇ ਯੁਗ ਵਿੱਚ ਵਿੱਚ ਹੋਰਨਾਂ ਭਾਸ਼ਾਵਾਂ ਨੂੰ ਸਿੱਖਣ ਦੇ ਨਾਲ ਨਾਲ ਮਾਂ-ਬੋਲੀ ਨਾਲ ਜੁੜੇ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸ਼ੁੱਧ ਪੰਜਾਬੀ ਬੋਲਣ,ਲਿਖਣ ਅਤੇ ਪੜ੍ਹਨ ਲਈ ਮੁੱਢ ਤੋਂ ਹੀ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਸਮਾਗਮ ਦੇ ਅਗਲੇ ਚਰਨ ਵਿੱਚ ਸਕੂਲ ਦਾ ਮੈਗਜ਼ੀਨ ‘ਚਾਨਣ ਮੁਨਾਰਾ’ ਵਿਦਿਆਰਥੀਆਂ ਨੂੰ ਮੁਹਈਆ ਕਰਵਾਇਆ ਗਿਆ। ਪਿ੍ਰੰਸੀਪਲ ਬੰਦਨਾ ਪੁਰੀ ਨੇ ਸਕੂਲ ਦੇ ਇਸ ਪਲੇਠੇ ਮੈਗਜ਼ੀਨ ਵਿੱਚ ਵਿਦਿਆਥੀਆਂ ਦੀਆਂ ਪ੍ਰਕਾਸ਼ਿਤ ਲਿਖਤਾਂ ਦੀ ਸ਼ਲਾਘਾ ਕਰਦਿਆਂ ਵਿਦਿਆਥੀਆਂ ਨੂੰ ਸਾਹਿਤ ਨਾਲ ਜੁੜਨ ਅਤੇ ਪੜ੍ਹਨ ਤ ਲਿਖਣ ਦਾ ਸ਼ੌਕ ਪਾਲਣ ਦੀ ਅਪੀਲ ਕੀਤੀ। ਪ੍ਰਿੰਸੀਪਲ ਬੰਦਨਾ ਪੁਰੀ ਨੇ ਪੰਜਾਬੀ ਭਾਸ਼ਾ ਨੂੰ ਮਾਣ ਦਿਵਾਉਣ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਭਨਾਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੌਰਾਨ ਵਿਦਿਾਅਰਥੀਆਂ ਤੇ ਅਧਿਆਪਕਾਂ ਨੇ ਜੀਵਨ ਭਰ ਮਾਤ ਭਾਸ਼ਾ ਨਾਲ ਜੁੜੇ ਰਹਿਣ ਅਤੇ ਇਸਦੇ ਪਸਾਰੇ ਦਾ ਅਹਿਦ ਵੀ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here