ਯੂ.ਪੀ ਬਾਂਦਾ28 ਮਾਰਚ( ਮਾਰਸ਼ਲ ਨਿਊਜ਼) – ਉੱਤਰ ਪ੍ਰਦੇਸ਼ ਦੇ ਬਾਂਦਾ ਤੋਂ ਇਸ ਵਕਤ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਾਂਦਾ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਗੈਂਗਸਟਰ ਮੁਖਤਾਰ ਅੰਸਾਰੀ ਦਾ ਦਿਹਾਂਤ ਹੋ ਗਿਆ ਹੈ। ਸੂਤਰਾਂ ਮੁਤਾਬਕ ਪੇਟ ਦੀ ਸਮੱਸਿਆ ਕਾਰਨ ਉਸ ਨੂੰ ਮੈਡੀਕਲ ਕਾਲਜ ਲਿਜਾਇਆ ਗਿਆ ਸੀ। ਡਾਕਟਰ ਨੇ ਮੁਖਤਾਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮੈਡੀਕਲ ਕਾਲਜ ਵਿਚ ਡੀਐਮ ਅਤੇ ਐਸਪੀ ਵੀ ਮੌਕੇ ‘ਤੇ ਮੌਜੂਦ ਹਨ। ਉਥੇ ਹੀ ਬਾਂਦਾ ਸਣੇ ਯੂਪੀ ਦੇ ਕਈ ਜ਼ਿਲ੍ਹਿਆ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਮੁਖਤਾਰ ਅੰਸਾਰੀ ਯੂਪੀ ਦੇ ਬਾਂਦਾ ਜੇਲ੍ਹ ‘ਚ ਬੰਦ ਸੀ ਅਤੇ ਅਚਾਨਕ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਬਾਂਦਾ ਮੈਡੀਕਲ ਕਾਲਜ ਵਿਚ ਲਿਜਾਇਆ ਗਿਆ। ਮੁਖਤਾਰ ਅੰਸਾਰੀ ਦੀ ਹਾਲਤ ਅੱਜ ਮੰਗਲਵਾਰ ਤੋਂ ਵੀ ਜ਼ਿਆਦਾ ਖਰਾਬ ਹੋ ਗਈ ਸੀ। ਸੂਤਰਾਂ ਮੁਤਾਬਕ ਉਸ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਉਸ ਨੂੰ ਰਾਣੀ ਦੁਰਗਾਵਤੀ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਸੀ, ਉਸ ਨੂੰ ਸਟੂਲ ਸਿਸਟਮ ਦੀ ਸਮੱਸਿਆ ਸੀ। ਉਸ ਨੂੰ 14 ਘੰਟੇ ਆਈਸੀਯੂ ਵਿੱਚ ਰੱਖ ਕੇ ਇਲਾਜ ਕੀਤਾ ਗਿਆ। ਦੱਸ ਦੇਈਏ ਕਿ ਮੁਖਤਾਰ ਨੇ ਅਦਾਲਤ ‘ਚ ਅਰਜ਼ੀ ਦੇ ਕੇ ਦੋਸ਼ ਲਗਾਇਆ ਸੀ ਕਿ ਉਸ ਨੂੰ ਜੇਲ੍ਹ ‘ਚ ਜ਼ਹਿਰ ਦਿੱਤਾ ਜਾ ਰਿਹਾ ਹੈ। ਜੋ ਹੌਲੀ ਹੌਲੀ ਉਸ ਨੂੰ ਮਾਰ ਰਿਹਾ ਹੈ।

LEAVE A REPLY

Please enter your comment!
Please enter your name here