ਪਹਿਲੇ ਪੜਾਅ ‘ਚ ਪਿੰਡ ਚਨਾਲੋਂ ਦੇ ਵਿਕਾਸ ਲਈ ਕਰੀਬ 50 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ : ਬਹਾਦਰ ਸਿੰਘ ਓਕੇ
ਕੁਰਾਲੀ, 9 ਜੁਲਾਈ ( ਸ੍ਰੀ ਗਣੇਸ਼):ਅੱਜ ਸ਼ਹਿਰ ਵਾਰਡ ਨੰਬਰ 7 ਚਨਾਲੋਂ ਵਿਖੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਹੇਠ ਕੌਂਸਲ ਦੀ ਮੀਤ ਪ੍ਰਧਾਨ ਸ੍ਰੀਮਤੀ ਸ਼ਮਾਂ ਕਾਲੀਆ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਆਪ ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਬਹਾਦਰ ਸਿੰਘ ਅਤੇ ਮੀਤ ਪ੍ਰਧਾਨ ਸ਼ਮਾਂ ਕਾਲੀਆ ਨੇ ਪੱਤਰਕਾਰਾਂ ਦੀ ਟੀਮ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਵਾਰਡ 7 ਚਨਾਲੋਂ ਦੇ ਵਿਕਾਸ ‘ਕਾਰਜਾ ਲਈ ਕਰੀਬ 50 ਲੱਖ ਰੁਪਏ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ । ਇਸ ਪ੍ਰੋਜੈਕਟ ਤਹਿਤ ਮੁੱਖ ਤੌਰ ‘ਤੇ ਬਹਾਰਲੇ ਪਾਸੇ ਵਾਲੀ ਇਸ ਫਿਲਮੀ ਤੇ ਪੇਵਰ ਬਲਾਕ ਲਗਾਉਣਾ,ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਾਈਪਾਂ ਪਾਉਣਾ।
ਬਹਾਦਰ ਸਿੰਘ ਓਕੇ ਅਤੇ ਸ਼ਮਾਂ ਕਾਲੀਆ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਭੇਦਭਾਵ ਦੇ ਬਰਾਬਰ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕੌਂਸਲ ਦੇ ਸਮੂਹ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਨੁਹਾਰ ਬਦਲਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕੌਂਸਲ ਦੀ ਟੀਮ ਨੂੰ ਪੂਰਾ ਸਹਿਯੋਗ ਦੇਣ।
ਇਸ ਮੌਕੇ ਹਾਜ਼ਰ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਅਤੇ ਕੌਂਸਲਰ ਕੁਲਵੰਤ ਕੌਰ ਪਾਬਲਾ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਕੌਂਸਲ ਪ੍ਰਧਾਨ ਦੀ ਅਗਵਾਈ ਵਾਲੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ।
ਇਸ ਉਦਘਾਟਨੀ ਸਮਾਰੋਹ ਦੌਰਾਨ ਕੌਂਸਲਰ ਕੁਲਵੰਤ ਕੌਰ ਪਾਬਲਾ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਰਮਾਕਾਂਤ ਕਾਲੀਆ, ਕੌਂਸਲਰ ਜੀਤਾ, ਹੈਪੀ ਧੀਮਾਨ, ਸਾਬਕਾ ਕੌਂਸਲਰ ਨੰਦੀਪਾਲ ਬਾਂਸਲ, ਗੁਰਮੇਲ ਸਿੰਘ ਪਾਬਲਾ, ਸਰਦਾਰ ਸਿੰਘ, ਸੁਰਮੁੱਖ ਸਿੰਘ ਅਤੇ ਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ।








