ਚੰਡੀਗੜ੍ਹ,23 ਮਈ,( ਮਾਰਸ਼ਲ ਨਿਊਜ਼) ਪੰਜਾਬ ਦੇ ਮੌਸਮ ਵਿਭਾਗ ਵੱਲੋਂ ਦਿੱਤੀ ਚਿਤਾਵਨੀ ਵਿਚ ਪੰਜਾਬ ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਸੋਮਵਾਰ ਤੇ ਮੰਗਲਵਾਰਤੇਜ਼ ਹਵਾਵਾਂ ਚੱਲਣਗੀਆਂ ਤੇ ਗੜੇਮਾਰੀ ਹੋਵੇਗੀ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਖਾਸ ਤੌਰ ’ਤੇ ਚਿਤਾਵਨੀ ਦਿੰਦਿਆਂ ਕਿਹਾ ਗਿਆ ਕਿ ਲੋਕ ਘਰਾਂ ਵਿਚੋਂ ਘੱਟੋ-ਘੱਟ ਬਾਹਰ ਨਿਕਲਣ ਅਤੇ ਟ੍ਰੈਵਲਿੰਗ ’ਤੇ ਖਾਸ ਧਿਆਨ ਦੇਣ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਹੋ ਸਕਦਾ ਹੈ। ਇਹ ਜਾਣਕਾਰੀ ਮੌਸਮ ਵਿਭਾਗ ਦੀ ਮਾਹਿਰ ਪਵਨੀਤ ਕੌਰ ਕਿੰਗਰਾ ਨੇ ਸਾਂਝੀ ਕੀਤੀ ਹੈ।







