ਮਾਜਰੀ , 24 ਜੁਲਾਈ ( ਰਣਜੀਤ ਸਿੰਘ ਕਾਕਾ ) ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਮੌਤ ਹੋ ਗਈ।ਮੌਤ ਦਾ ਕਾਰਨ ਕੁੱਟਮਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਚਰਨਪ੍ਰੀਤ ਸਿੰਘ ਵਾਸੀ ਕੁਬਾਹੇੜੀ ਜ਼ਿਲ੍ਹਾ ਮੋਹਾਲੀ ਵੱਜੋਂ ਹੋਈ ਹੈ। ਮ੍ਰਿਤਕ ਦੇ ਸਾਥੀ ਅਵਿਨਾਸ਼ ਦੀ ਮੰਗਲਵਾਰ ਨੂੰ ਜ਼ਮਾਨਤ ਹੋਈ ਸੀ। ਅਵਿਨਾਸ਼ ਨੇ ਸਿਵਲ ਹਸਪਤਾਲ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਹੈ ਕਿ ਚਰਨਪ੍ਰੀਤ ਸਿੰਘ ਦੀ ਮੌਤ ਕਥਿਤ ਤੌਰ ਤੇ ਪੁਲੀਸ ਦੀ ਕੁੱਟਮਾਰ ਕਾਰਨ ਹੋਈ ਹੈ।ਡੀ.ਆਈ.ਜੀ. ਰੂਪਨਗਰ ਰੇਂਜ ਨਿਲੰਬਰੀ ਜਗਦਲੇ ਪੁਲੀਸ ਫੋਰਸ ਸਮੇਤ ਮੌਕਾ ਵੇਖਣ ਲਈ ਜ਼ਿਲ੍ਹਾ ਜੇਲ੍ਹ ਰੂਪਨਗਰ ਲਈ ਰਵਾਨਾ ਹੋ ਗਏ ਹਨ।

LEAVE A REPLY

Please enter your comment!
Please enter your name here