ਖਿਜ਼ਰਾਬਾਦ 9 ਮਈ( ਮਾਰਸ਼ਲ ਨਿਊਜ਼)ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂਨਗਰ ਵਲੋਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਕੂਲ ਬੈਗ, ਪਾਣੀ ਦੀਆਂ ਬੋਤਲਾਂ ਅਤੇ ਸਟੇਸ਼ਨਰੀ ਦਾ ਸਮਾਨ ਵੰਡਣ ਲਈ ਚੈਰੀਟੇਬਲ ਕੈਂਪ ਲਗਾਏ ਜਾ ਰਹੇ ਹਨ।
ਇਸੇ ਲੜੀ ਤਹਿਤ ਸੰਸਥਾ ਦੇ ਪ੍ਰਬੰਧਕਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੁੱਬਾਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਗੋਚਰ, ਸਰਕਾਰੀ ਪ੍ਰਾਇਮਰੀ ਸਕੂਲ ਤਾਰਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਖੁਰਦ ਅਤੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਸਕੂਲਾਂ ਦੇ ਅਧਿਆਪਕਾਂ ਵਲੋਂ ਇਸ ਨੇਕ ਉਪਰਾਲੇ ਲਈ ਸੰਸਥਾ ਦੇ ਨੁਮਾਇੰਦਿਆਂ ਦਾ ਉਚੇਚੇ ਤੌਰ ਤੇ ਧੰਨਵਾਦ ਵੀ ਕੀਤਾ ਗਿਆ








