ਦਹਾਕਾ ਪਹਿਲਾਂ ਸਵ. ਮਾਤਾ ਹਰਬੰਸ ਕੌਰ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਸੀ ਸਕਾਲਰਸ਼ਿਪ
ਕੁਰਾਲੀ, 18 ਦਸੰਬਰ ( ਸ਼ਿਵੀ ਮਾਰਸ਼ਲ ਬਿਊਰੋ) ਸਥਾਨਕ ਸ਼ਹਿਰ ਦੇ ਸਮਾਜ ਸੇਵੀ ਭਾਟੀਆ ਪਰਿਵਾਰ ਵੱਲੋਂ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਦੇ ਦੇਖ ਰੇਖ ਹੇਠ ਕਰਵਾਏ ਗਏ ਇਸ ਸਾਦੇ ਸਮਾਗਮ ਦੌਰਾਨ ਨਵਦੀਪ ਸਿੰਘ ਅਤੇ ਸੁਖਇੰਦਰ ਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਅੱਧੀ ਦਰਜਨ ਤੋਂ ਵਧੇਰੇ ਵਿਦਿਆਰਥਣਾਂ ਨੂੰ ਨਗਦ ਇਨਾਮ ਅਤੇ ਸ਼ਾਨਦਾਰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਹਰਪ੍ਰੀਤ ਸਿੰਘ ਭਾਟੀਆ ਅਤੇ ਰਾਣਾ ਭਾਟੀਆ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਸਵਰਗੀ ਬਲਦੇਵ ਸਿੰਘ ਭਾਟੀਆ ਵੱਲੋਂ ਆਪਣੀ ਮਾਤਾ ਮਰਹੂਮ ਹਰਬੰਸ ਕੌਰ ਭਾਟੀਆ ਦੀ ਯਾਦ ਵਿੱਚ ਕਰੀਬ ਇੱਕ ਦਹਾਕੇ ਪਹਿਲਾਂ ਸਕੂਲ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਲਾਨਾ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਸੀ। ਉਹਨਾਂ ਦੱਸਿਆ ਕਿ ਸਵਰਗੀ ਬਲਦੇਵ ਸਿੰਘ ਭਾਟੀਆ ਵੱਲੋਂ ਸ਼ੁਰੂ ਕੀਤੀ ਗਈ ਇਸ ਸਕਾਲਰਸ਼ਿਪ ਨੂੰ ਪਰਿਵਾਰ ਵੱਲੋਂ ਉਸੇ ਤਰ੍ਹਾਂ ਚਲਾਇਆ ਜਾ ਰਿਹਾ ਹੈ।। ਇਸ ਮੌਕੇ ਪਰਿਵਾਰ ਵੱਲੋਂ ਸਾਲ 2024-25 ਵਿੱਚ ਪੰਜਾਬ ਬੋਰਡ ਵਲੋਂ ਲਏ ਗਏ ਬਾਰਵੀਂ ਜਮਾਤ ਦੇ ਇਮਤਿਹਾਨਾਂ ਵਿੱਚ, ਵੱਖ-ਵੱਖ ਵਿਸ਼ਿਆਂ ਦੌਰਾਨ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਛੇ ਵਿਦਿਆਰਥਣਾਂ ਤੋਂ ਇਲਾਵਾ ਸਕੂਲ ਵਿੱਚ ਦਸਵੀਂ ਜਮਾਤ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਇੱਕ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।। ਇਸ ਮੌਕੇ ਪ੍ਰਿੰਸੀਪਲ ਚਰਨਜੀਤ ਕੌਰ ਨੇ ਭਾਟੀਆ ਪਰਿਵਾਰ ਦਾ ਧੰਨਵਾਦ ਕਰਦੇ ਕਿਹਾ ਕਿ ਪਰਿਵਾਰ ਵੱਲੋਂ ਕੀਤੇ ਜਾਂਦੇ ਇਸ ਉਪਰਾਲੇ ਦੇ ਸਦਕਾ ਸਕੂਲ ਦੀਆਂ ਵਿਦਿਆਰਥਣਾਂ ਵਿੱਚ ਜਿੱਥੇ ਆਤਮ ਵਿਸ਼ਵਾਸ ਵਾਧਾ ਹੈ, ਉੱਥੇ ਵਿਦਿਆਰਥੀਆਂ ਵਿੱਚ ਇੱਕ ਦੂਜੇ ਤੋਂ ਵੱਧ ਅੰਕ ਪ੍ਰਾਪਤ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਭਾਟੀਆ ਤੇ ਰਾਣਾ ਭਾਟੀਆ ਨੇ ਕਿਹਾ ਕਿ ਅਗਲੇ ਸਾਲਾਂ ਵਿੱਚ ਵੀ ਪਰਿਵਾਰ ਵੱਲੋਂ ਇਸੇ ਤਰ੍ਹਾਂ ਹੋਨਹਾਰ ਵਿਦਿਆਰਥੀਆਂ ਦਾ ਸਨਮਾਨ ਜਾਰੀ ਰਹੇਗਾ। ਉਹਨਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰੁਣਪਾਲ ਸਿੰਘ ਅਰੋੜਾ, ਇੰਦਰਜੀਤ ਕੌਰ ਭਾਟੀਆ, ਕਰਮਨ ਅਰੋੜਾ ਅਤੇ ਏਕਮ ਅਰੋੜਾ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ ਹਾਜ਼ਰ ਸੀ।
ਕੈਪਸ਼ਨ 18 ਕਰਾਲੀ 01, ਕੁਰਾਲੀ ਦੇ ਸਰਕਾਰੀ ਸਕੂਲ ਲੜਕੀਆਂ ਵਿੱਚ ਸਕੂਲ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਨਵਦੀਪ ਸਿੰਘ, ਸੁਖਇੰਦਰਪ੍ਰੀਤ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰ ਤੇ ਹਾਜ਼ਰ ਸਕੂਲ ਸਟਾਫ। ਤਸਵੀਰ:








