ਕੁਰਾਲੀ,24 ਦਸੰਬਰ( ਮਾਰਸ਼ਲ ਨਿਊਜ਼)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਦੇ ਮਨੋਰਥ ਨਾਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਇਲਾਕੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ ਮੈਗਾ ਮਾਪੇਲੂ-ਅਧਿਆਪਕ ਮਿਲਣੀ ‘ਇੰਸਪਾਇਰ ਮੀਟ 2.0’ ਕਰਵਾਈ ਗਈ। ਬਲਾਕ ਕੁਰਾਲੀ ਦੀ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਬੰਦਨਾ ਪੁਰੀ,ਪ੍ਰਿੰਸੀਪਲ ਚਰਨਜੀਤ ਕੌਰ,ਪ੍ਰਿੰਸੀਪਲ ਪੁਸ਼ਪਿੰਦਰ ਕੌਰ ਸਿੰਘਪੁਰਾ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ ਨੇ ਦੱਸਿਆ ਕਿ ਬਲਾਕ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ।
ਸਕੂਲਾਂ ਨੂੰ ਖੁਬਸੂਰਤੀ ਨਾਲ ਸਜ਼ਾਇਆ ਗਿਆ ਸੀ। ਸਕੂਲਾਂ ਵਿੱਚ ਮੇਲੇ ਤਿਓਹਾਰ ਅਤੇ ਸਮਾਗਮਾਂ ਜਿਹਾ ਮਾਹੌਲ ਦੇਖਣ ਨੂੰ ਮਿਲਿਆ। ਮਾਪਿਆਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ।
ਇਸ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਜਾਣੂ ਕਰਵਾਇਆ ਗਿਆ ਜਦਕਿ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ,ਵੱਖਲੂ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ, ਅਕਾਦਮਿਕ ਪ੍ਰਾਪਤੀਆਂ ਸਬੰਧੀ ਚਾਰਟ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਦੌਰਾਨ ਅਧਿਆਪਕ,ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਮੈਨੇਜ਼ਮੈਂਟ ਕਮੇਟੀਆਂ ਅਤੇ ਹੋਰ ਪਤਵੰਤਿਆਂ ਨੇ ਮੌਜੂਦਾ ਸਰਕਾਰ ਦੇ ਯਤਨਾਂ ਸਦਕਾ ਮਿਲ ਬੈਠ ਕੇ ਸਕੂਲੀ ਸਿੱਖਿਆ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ। ।

LEAVE A REPLY

Please enter your comment!
Please enter your name here