ਸ਼੍ਰ.ਰਵੀਇੰਦਰ ਸਿੰਘ,ਗਿਆਨੀ ਹਰਪ੍ਰੀਤ ਸਿੰਘ ਕਰਨਗੇ ਅਹਿਮ ਐਲਾਨ
ਕੁਰਾਲੀ, 3 ਅਪ੍ਰੈਲ ( ਰਣਜੀਤ ਸਿੰਘ ਕਾਕਾ)- ਸਥਾਨਕ ਸ਼ਹਿਰ ਦੀ ਹੱਦ ਵਿੱਚ ਪੈਂਦੇ ਪਿੰਡ ਪਡਿਆਲਾ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ (ਨੇੜੇ ਪ੍ਰਭ ਆਸਰਾ) ਵਿਖੇ ਅੱਜ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਰਵਿੰਦਰ ਸਿੰਘ ਪੈਂਟਾ ਸੀਨੀਅਰ ਆਗੂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਸ ਦੇ ਨਾਲ ਹੀ ਸਰਦਾਰ ਰਵੀਇੰਦਰ ਸਿੰਘ ਦੁੱਮਣਾ ਸਾਬਕਾ ਸਪੀਕਰ ਅਤੇ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਹਰਬੰਸ ਸਿੰਘ ਕੰਧੋਲਾ ਸਮੇਤ ਪੀਏਸੀ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਪਾਰਟੀ ਦੇ ਸਮੁੱਚੇ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਰਕਰਾਂ ਅਤੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਪਾਰਟੀ ਦੇ ਸਮੁੱਚੇ ਵਰਕਰਾਂ ਅਤੇ ਇਲਾਕੇ ਦੇ ਟਕਸਾਲੀ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਪਡਿਆਲਾ ਵਿਖੇ ਹੋ ਰਹੀ ਇਸ ਵਿਸ਼ੇਸ਼ ਮੀਟਿੰਗ ਦੌਰਾਨ ਜਰੂਰ ਪਹੁੰਚਣ। ਦਲ ਦੇ ਪ੍ਰੈਸ ਨੱਕਤਰ ਤਜਿੰਦਰ ਸਿੰਘ ਪੰਨੂ ਮੁਤਾਬਿਕ ਇਹ ਅਹਿਮ ਮਿਟਿੰਗ ਪੰਜਾਬ ਚ 2027ਦੀਆਂ ਚੋਟਾਂ ਲਈ ਬਿਗੁਲ ਸਮਝੀ ਜਾ ਰਹੀ ਹੈ ਜਿਸ ਵਿਚ ਸ਼੍ਰ ਰਵੀਇੰਦਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਹਿਮ ਫੈਸਲੇ ਲਏ ਜਾਣਗੇ ਤੇ ਰਣਨੀਤੀ ਘੜੀ ਜਾਵੇਗੀ1 ਇਸ ਮੌਕੇ ਉਨ੍ਹਾਂ ਨਾਲ ਸੁਰਜੀਤ ਸਿੰਘ ਕੰਸਾਲਾ ਪਨਜੀਤ ਸਿੰਘ ਮੂੰਧੋ ਸਰਬਜੀਤ ਸਿੰਘ ਕਾਦੀਮਾਜਰਾ ਤੇਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।








