ਮਾਜਰੀ, 27 ਫਰਵਰੀ (ਰਣਜੀਤ ਸਿੰਘ ਕਾਕਾ)- ਅਜੋਕੇ ਸਮੇਂ ਵਿੱਚ ਸਿੱਖੀ ਤੇ ਸਿੱਖ ਪੰਥ ਨੂੰ ਬਚਾਉਣ ਲਈ ਉਨ੍ਹਾਂ ਦੀਆਂ ਮੋਹਰੀ ਸੰਸਥਾਵਾਂ ਸ਼੍ਰੋਮਣੀ ਕਮੇਟੀ ਦੇ ਵਿਚ ਚੰਗੇ ਨੁਮਾਇੰਦੇ ਚੁਣ ਕੇ ਲਿਆਉਣਾ ਸਮੇਂ ਦੀ ਮੁੱਖ ਮੰਗ ਹੈ।
ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਸਾਬਤ ਸੂਰਤ ਤੇ ਖਾਲਸਾਈ ਸੋਚ ਵਾਲੇ ਨੌਜਵਾਨ ਸੁਹਿਰਦਤਾ ਨਾਲ ਆਪਣੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਅਗੇ ਆਉਣ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਇਕ ਅਜਿਹੀ ਸੰਸਥਾ ਹੈ ਜੋ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ। ਖੇੜਾ ਨੇ ਕਿਹਾ ਕਿ ਪੜ੍ਹੇ ਲਿਖੇ ਨੌਜਵਾਨਾਂ ਨੂੰ ਇਸ ਸਿਖ ਕੌਮ ਦੀ ਵਕਾਰੀ ਸੰਸਥਾ ਦੀ ਆਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ ਚੋਣ ਪ੍ਰਕਿਰਿਆ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਿੰਡ ਪਿੰਡ ਘਰ ਘਰ ਜਾ ਕੇ ਵੋਟਾਂ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੋਟ ਫਾਰਮ ਭਰਕੇ ਵਧ ਤੋਂ ਵਧ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ।

LEAVE A REPLY

Please enter your comment!
Please enter your name here