ਕੁਰਾਲੀ11 ਜਨਵਰੀ (ਸ੍ਰੀ ਗਣੇਸ਼ ਸ਼ਿਵੀ)- ਸੂਬੇ ਭਰ ਦੇ ਫਰਦ ਕੇਂਦਰਾਂ ਵਿੱਚ ਅੱਜ ਹੜਤਾਲ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ (ਰਜਿ.) ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਰਮਨਦੀਪ ਸਿੰਘ ਚਕੇਰੀਆਂ ਨੇ ਦੱਸਿਆ ਕਿ ਸਮੂਹ ਪੰਜਾਬ ਦੇ ਡਾਟਾ ਐਂਟਰੀ ਓਪਰੇਟਰ ਪਿਛਲੇ ਕਈ ਸਾਲਾਂ ਤੋਂ ਫਰਦ ਕੇਂਦਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। 17–18 ਸਾਲਾਂ ਦੀ ਲਗਾਤਾਰ ਸੇਵਾ ਦੇ ਬਾਵਜੂਦ, ਅੱਜ ਦੀ ਮਹਿੰਗਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡੀਆਂ ਤਨਖਾਹਾਂ ਵਿੱਚ ਕੋਈ ਵੱਡਾ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਹ ਸੁਵਿਧਾਵਾਂ ਦਿੱਤੀਆਂ ਗਈਆਂ ਹਨ ਜੋ ਇੱਕ ਮੁਲਾਜ਼ਿਮ ਨੂੰ ਕਿਰਤ ਕਾਨੂੰਨਾਂ ਅਨੁਸਾਰ ਮਿਲਣੀਆਂ ਚਾਹੀਦੀਆਂ ਹਨ। ਇੱਥੋਂ ਤੱਕ ਕਿ ਸਾਨੂੰ ਕਿਰਤ ਕਾਨੂੰਨ ਮੁਤਾਬਕ ਡੀ.ਸੀ. ਰੇਟ ਤਨਖਾਹ ਵੀ ਕਦੇ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਅਕਤੂਬਰ 2024 ਤੋਂ ਲਗਾਤਾਰ ਇਹ ਪ੍ਰਥਾ ਅਪਣਾਈ ਜਾ ਰਹੀ ਹੈ ਕਿ 2–3 ਮਹੀਨੇ ਕੰਮ ਕਰਵਾ ਕੇ ਸਿਰਫ਼ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਂਦੀ ਹੈ। ਜਦੋਂ ਅਸੀਂ ਆਪਣੀ ਬਣਦੀ ਤਨਖਾਹ ਦੀ ਮੰਗ ਲਈ ਕਲਮ-ਛੋਡ ਹੜਤਾਲ ਕਰਦੇ ਹਾਂ, ਤਾਂ ਕੰਪਨੀ ਵੱਲੋਂ ਉਨ੍ਹਾਂ ਦਿਨਾਂ ਦੀ ਤਨਖਾਹ ਵੀ ਕੱਟ ਲਈ ਜਾਂਦੀ ਹੈ ਸੂਬਾ ਪ੍ਰਧਾਨ ਨੇ ਕਿਹਾ ਕਿ ਜਦੋਂ ਵੀ ਅਸੀਂ ਆਪਣੀ ਤਨਖਾਹ ਦੀ ਮੰਗ ਕਰਦੇ ਹਾਂ, ਤਾਂ ਕੰਪਨੀ ਸਰਕਾਰ ਵੱਲੋਂ ਬਿਲ ਪਾਸ ਨਾ ਹੋਣ ਦਾ ਬਹਾਨਾ ਬਣਾ ਕੇ ਹੱਥ ਖੜੇ ਕਰ ਲੈਂਦੀ ਹੈ, ਜਦਕਿ ਕੰਪਨੀ ਖੁਦ ਹਰ ਤਰ੍ਹਾਂ ਦਾ ਮੁਨਾਫ਼ਾ ਲੈ ਰਹੀ ਹੈ ਪਰ ਓਪਰੇਟਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲ ਰਿਹਾ। ਅੰਤ ਵਿੱਚ ਐਸੋਸੀਏਸ਼ਨ ਨੇ ਸਾਫ਼ ਕੀਤਾ ਕਿ ਪੰਜਾਬ ਦੇ ਸਮੂਹ ਫਰਦ ਕੇਂਦਰ ਕੰਪਿਊਟਰ ਓਪਰੇਟਰ ਹੜਤਾਲ ਨਹੀਂ ਕਰਨਾ ਚਾਹੁੰਦੇ, ਪਰ ਕੰਪਨੀ ਵੱਲੋਂ ਵਾਰ-ਵਾਰ ਤਨਖਾਹ ਵਿੱਚ ਹੋ ਰਹੀ ਦੇਰੀ ਤੋਂ ਨਿਰਾਸ਼ ਹੋ ਕੇ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ ਵੱਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਮਹੀਨਾ ਦਸੰਬਰ 2025 ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ। ਨਾਲ ਹੀ, ਸਾਡੇ ਸਾਥੀ ਕੰਪਿਊਟਰ ਓਪਰੇਟਰ ਬੂਟਾ ਸਿੰਘ ਪੁੱਤਰ ਭੋਲਾ ਸਿੰਘ, ਵਾਸੀ ਪਿੰਡ ਬੀਰ ਕਲਾਂ, ਜ਼ਿਲ੍ਹਾ ਸੰਗਰੂਰ, ਨੂੰ ਜਬਰੀ ਛੁੱਟੀ ’ਤੇ ਰੱਖਿਆ ਗਿਆ ਹੈ, ਉਸ ਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਨੂੰ ਉਸ ਦੇ ਨੇੜਲੇ ਵਰਕ ਸਟੇਸ਼ਨ ਸੁਨਾਮ, ਚੀਮਾਂ ਜਾਂ ਲੋਂਗੋਵਾਲ ਵਿਖੇ ਬਣਦੀ ਸੀਟ ’ਤੇ ਤਾਇਨਾਤ ਕੀਤਾ ਜਾਵੇ। ਇਸ ਦੇ ਨਾਲ-ਨਾਲ ਜਿਨ੍ਹਾਂ ਵੀ ਕੰਪਿਊਟਰ ਓਪਰੇਟਰ ਵਰਕਰਾਂ ਦੇ ਈ.ਐਸ.ਆਈ.ਸੀ. ਕਾਰਡ ਅਤੇ ਈ.ਪੀ.ਐਫ. ਫੰਡ ਨਹੀਂ ਕੱਟੇ ਜਾ ਰਹੇ ਅਤੇ ਜਿਨ੍ਹਾਂ ਨੂੰ ਈ.ਐਸ.ਆਈ.ਸੀ. ਕਾਰਡ ਦਾ ਐਪਲੀਕੇਸ਼ਨ ਇਸੋਰੈਂਸ ਨੰਬਰ (ਆਈ.ਪੀ. ਨੰਬਰ) ਨਹੀਂ ਦਿੱਤਾ ਗਿਆ, ਉਹ ਤੁਰੰਤ ਮੁਹੱਈਆ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਹੜਤਾਲ ਸਬੰਧੀ ਯੂਨੀਅਨ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਮੰਗ ਨਾ ਮੰਨੇ ਜਾਣ ਕਾਰਨ ਉਨ੍ਹਾਂ ਨੂੰ ਅੱਜ ਦੀ ਹੜਤਾਲ ਕਰਨ ਲਈ ਮਜ਼ਬੂਰ ਹੋਣਾ ਪਿਆ। ਜਿਕਰਯੋਗ ਹੈ ਕਿ ਸੂਬੇ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਪਿਛਲੇ ਕਈ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

LEAVE A REPLY

Please enter your comment!
Please enter your name here