ਮੁੱਲਾਂਪੁਰ ਗਰੀਬਦਾਸ 27 ਜੁਲਾਈ ( ਰਣਜੀਤ ਕਾਕਾ) ਅੱਜ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਜੀ, ਐਸ.ਪੀ ਟਰੈਫਿਕ ਐੱਚ ਐੱਸ ਮਾਨ ਜੀ , ਡੀ.ਐਸ. ਪੀ ਟ੍ਰੈਫਿਕ ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਮੁੱਲਾਂਪੁਰ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ, ਰਤਵਾੜਾ ਸਾਹਿਬ ਵਿਖੇ ਅਤੇ ਕੁਰਾਲੀ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਡੀ ਏ ਵੀ ਮਾੱਡਲ ਸੀਨੀਅਰ ਸਕੈੰਡਰੀ ਸਕੂਲ, ਕੁਰਾਲੀ ਵਿਖੇ ਅਧਿਆਪਕਾਂ, ਬੱਚਿਆਂ, ਬਸ ਡਰਾਇਵਰਾਂ ਅਤੇ ਫੀਮੇਲ ਅਟੈੰਡੈੰਟਸ ਨਾਲ ਸੈਮੀਨਾਰ ਕੀਤਾ, ‘ਸੇਫ ਸਕੂਲ ਵਾਹਨ’ ਪਾਲਿਸੀ, ‘ਫਰਿਸ਼ਤੇ ਸਕੀਮ’ ਬਾਰੇ ਜਾਣਕਾਰੀ ਦਿੱਤੀ, ਗੱਡੀਆਂ ਵਿੱਚ ਸਨਰੂਫ ਦੇ ਨੁਕਸਾਨ ਬਾਰੇ, ਟਰੈਫਿਕ ਨਿਯਮਾਂ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਅੰਡਰਏਜ ਡਰਾਇਵਿੰਗ ਨਾ ਕਰਣ ਬਾਰੇ, ਵੱਧੇ ਹੋਏ ਜੁਰਮਾਨੇ ਤੇ ਮਾਂ ਬਾਪ ਦੇ ਖਿਲਾਫ ਕਨੂੰਨੀ ਕਾਰਵਾਈ ਬਾਰੇ, MapmyIndia ਐਪ ਬਾਰੇ ਦੱਸਿਆ, ਸਾਇਬਰ ਕ੍ਰਾਇਮ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here