ਮੁੱਲਾਂਪੁਰ ਗਰੀਬਦਾਸ18 ਜੂਨ(ਰਣਜੀਤ ਕਾਕਾ) ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਫਤਹਿ ਸਿੰਘ ਵੈਲਫੇਅਰ ਸਪੋਰਟਸ ਕਲੱਬ ਪਿੰਡ ਪੜੌਲ ਵੱਲੋਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਗੋਸਲ ਅਤੇ ਭਾਈ ਰਜਿੰਦਰ ਸਿੰਘ ਨਿਊ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਵਿੱਚ ਹੋਏ ਇਨ੍ਹਾਂ ਸਮਾਗਮਾਂ ਵਿੱਚ ਪੰਥ ਦੇ ਮਹਾਨ ਕੀਰਤਨੀਏ ਬਾਬਾ ਸੁਖਵੀਰ ਸਿੰਘ ਜੀ ਕਧੋਲੇ ਵਾਲੇ ਅਤੇ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਨੇ ਦੋ ਦਿਨ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਉਨ੍ਹਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਭਾਈ ਰਾਜਿੰਦਰ ਸਿੰਘ ਪੜੌਲ, ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਗੋਸਲ ਤੋਂ ਇਲਾਵਾ ਰਵਿੰਦਰ ਸਿੰਘ ਰਵੀ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ,ਦਰਸ਼ਨ ਸਿੰਘ ਪੜੌਲ, ਸੇਵਾ ਸਿੰਘ,ਪਰਮਜੀਤ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ (ਸਰਪੰਚ), ਮਹਿੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here