ਕੁਰਾਲੀ, 13 ਜਨਵਰੀ( ਮਾਰਸ਼ਲ ਨਿਊਜ)ਲੋਹੜੀ ਦਾ ਤਿਓਹਾਰ ਨੂੰ ਮੁੱਖ ਰੱਖ ਕੇ ਅੱਜ ਇੱਕ ਸਮਾਗਮ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਚ ਲੋਹੜੀ ਬਾਲੀ ਗਈ ਜਦਕਿ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਪ੍ਰਿ੍ਰੰਸੀਪਲ ਬੰਦਨਾ ਪੁਰੀ ਦੀ ਦੇਖਰੇਖ ਹੇਠ ਹੋਏ ਲੋਹੜੀ ਸਮਾਗਮ ਦੇ ਅਰੰਭ ਵਿੱਚ ਲੈਕਚਰਾਰ ਪਰਮਜੀਤ ਕੌਰ ਨੇ ਲੋਹੜੀ ਦੇ ਤਿਓਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਲੋਹੜੀ ਬਾਲੀ ਗਈ ਜਦਕਿ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਬੰਦਨਾ ਪੁਰੀ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਓਹਾਰ ਦੀਆਂ ਸ਼ੁਭ ਇੱਛਾਵਾਂ ਭੇਂਟ ਕਰਦਿਆਂ ਸਮਾਜਿਕ ਸਾਂਝ ਬਣਾ ਕੇ ਰੱਖਣ ਅਤੇ ਜੀਵਨ ਵਿੱਚ ਸਫਲ ਹੋਣ ਲਈ ਮਿਹਨਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here