ਕੁਰਾਲੀ,20 ਮਾਰਚ( ਮਾਰਸ਼ਲ ਨਿਊਜ)ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਮਨੋਰਥ ਨਾਲ ਬਲਾਕ ਕੁਰਾਲੀ ਅਤੇ ਮਾਜਰੀ ਦੇ ਸਮੂਹ ਸਕੂਲ ਮੁਖੀਆਂ ਦੀ ਇੱਕ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈੱ:ਸਿੱ) ਬਲਜਿੰਦਰ ਸਿੰਘ,ਡੀਐੱਸਐੱਮ ਕੁਲਦੀਪ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਬੰਦਨਾ ਪੁਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਦੀ ਅਪੀਲ ਕੀਤੀ।
ਪ੍ਰਿੰਸੀਪਲ ਚਰਨਜੀਤ ਕੌਰ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਬਲਾਕ ਕੁਰਾਲੀ ਤੇ ਮਾਜਰੀ ਅਧੀਨ ਪੈਂਦੇ ਸਮੂਹ ਸੈਕੰਡਰੀ,ਹਾਈ ਤੇ ਮਿਡਲ ਸਕੂਲਾਂ ਦੇ ਮੁਖੀਆਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਇਸ ਸਬੰਧੀ ਬਣਾਈ ਨੀਤੀ ਸਬੰਧੀ ਜਾਣੂ ਕਰਵਾਇਆ। ਇਸ ਦੌਰਾਨ ਪ੍ਰਿੰਸੀਪਲ ਚਰਨਜੀਤ ਕੌਰ,ਬੰਦਨਾ ਪੁਰੀ ਅਤੇ ਕੁਲਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈੱ:ਸਿੱ) ਬਲਜਿੰਦਰ ਸਿੰਘ ਨੇ ਸਕੂਲਾਂ ਵਲੋਂ ਹੁਣ ਤੱਕ ਕੀਤੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਮੌਕੇ ਸਕੂਲ ਮੁਖੀਆਂ ਤੋਂ ਇਲਾਵਾ ਸਮੂਹ ਅਧਿਆਪਕਾਂ ਨੂੰ ਵੀ ਸਕੂਲਾਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਕਰਵਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਚਰਨਜੀਤ ਕੌਰ ਨੇ ਅੰਤ ਵਿੱਚ ਸਭਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਿੰਸੀਪਲ ਇਕਬਾਲ ਕੌਰ ਖਿਜ਼ਰਾਬਾਦ,ਪ੍ਰਿੰਸੀਪਲ ਪੁਸ਼ਪਿੰਦਰ ਕੌਰ ਸਿੰਘਪੁਰਾ,ਪ੍ਰਿੰਸੀਪਲ ਹਰਭੁਪਿੰਦਰ ਕੌਰ ਤਿਊੜ,ਪ੍ਰਿੰਸੀਪਲ ਸੁਹਿੰਦਰ ਕੌਰ,ਮੁੱਖ ਅਧਿਆਪਕਾ ਆਂਚਲ ਜਿੰਦਲ,ਬੀਐੱਮ ਕਮਲਜੀਤ ਸਿੰਘ ਸਿੱਧੂ ਤੋਂ ਇਲਾਵਾ ਸਮੂਹ ਸਕੂਲਾਂ ਦੇ ਇੰਚਾਰਜ਼ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here