ਕੁਰਾਲੀ,3 ਅਪਰੈਲ( ਮ ਮਾਰਸ਼ਲ ਨਿਊਜ)ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਿਊੜ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਏ ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਹਰਭੁਪਿੰਦਰ ਕੌਰ ਦੀ ਦੇਖਰੇਖ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਬਲਜਿੰਦਰ ਸਿੰਘ ਨੇ ਮੁੱਖ ਮਹਿਵਾਨ ਵਜੋਂ ਸ਼ਿਕਰਤ ਕਰਦਿਆਂ ਸਕੂਲ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿੱਖਿਆ ਵਿਭਾਗ ਵਲੋਂ ਵਿਦਿਆਥੀਆਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਮਿਆਰੀ ਸਿੱਖਿਆ ਦਾ ਜ਼ਿਕਰ ਕਰਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਹਰਭੁਪਿੰਦਰ ਕੌਰ ਨੇ ਸਕੂਲ ਦੀ ਕਾਰਗੁਜ਼ਾਰੀ ਸਬੰਧੀ ਜਾਣੂ ਕਰਵਾਇਆ ਅਤੇ ਸਭਨਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਸਕੂਲ ਵਿੱਚ ਹੋ ਰਹੇ ਵਿਕਾਸ ਦੇ ਉਪਰਾਲਿਆਂ ਅਤੇ ਬੁੱਕ ਬੈਂਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਸਮਾਗਮ ਦੇ ਅਗਲੇ ਚਰਨ ਵਿੱਚ ਵਿਦਿਆਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਨਾਹਰ ਸਿੰਘ,ਅਧਿਆਤਮ ਪ੍ਰਕਾਸ਼,ਲਾਲਾ ਹਰੀ ਚੰਦ,ਠਾਠ ਸਿੰਘ,ਨਰੇਸ਼ ਕੁਮਾਰ,ਹਰਪ੍ਰੀਤ ਕੌਰ,ਸੁਭਾਸ਼ ਕੁਮਾਰ,ਪਰਮਜੀਤ ਸਿੰਘ,ਡਾ. ਜੋਤੀ ਰਾਣਾ ਅਤੇ ਡਾ. ਹਰਪ੍ਰੀਤ ਕੌਰ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ,ਵਿਦਿਆਰਥੀਆਂ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ: ਤਿਊੜ ਸਕੂਲ ਦੇ ਸਮਾਗਮ ਦੌਰਾਨ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਸਿੰਘ,ਪ੍ਰਿੰਸੀਪਲ ਹਰਭੁਪਿੰਦਰ ਕੌਰ ਤੇ ਹੋਰ।

LEAVE A REPLY

Please enter your comment!
Please enter your name here