ਮੋਰਿੰਡਾ 27 ਅਪ੍ਰੈਲ, (ਮਾਰਸ਼ਲ ਨਿਊਜ ) ਸਨਸਨੀਖੇਜ਼ ਘਟਨਾ ਵਿੱਚ ਰੋਪੜ ਅਦਾਲਤ ਦੇ ਵਕੀਲ ਸਾਹਿਬ ਸਿੰਘ ਖੁਰਲ ਨੇ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮਾਂ ਵੱਲ ਬੰਦੂਕ ਤਾਣ ਦਿੱਤੀ। ਮੁਲਜ਼ਮ ਜਸਬੀਰ ਸਿੰਘ ਨੂੰ ਅੱਜ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ੀ ਲਈ ਪੇਸ਼ ਕੀਤਾ ਗਿਆ।
ਅਦਾਲਤ ‘ਚ ਮੌਜੂਦ ਪੁਲਿਸ ਨੇ ਵਕੀਲ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਘਟਨਾ ਨੂੰ ਟਾਲ ਦਿੱਤਾ।
ਜਾਣਕਾਰੀ ਅਨੁਸਾਰ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਰੋਪੜ ਦੀ ਮਹਿਲਾ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਮੁਲਜ਼ਮ ਜਸਬੀਰ ਸਿੰਘ ਦਾ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ।
ਵਰਨਣਯੋਗ ਹੈ ਕਿ ਲੰਘੇ ਸੋਮਵਾਰ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਇੱਕ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਮੁਤਾਬਕ ਨੌਜਵਾਨ ਨੇ ਪਹਿਲਾਂ ਗ੍ਰੰਥੀਆਂ ‘ਤੇ ਹਮਲਾ ਕੀਤਾ ਗਿਆ ਅਤੇ ਬਾਅਦ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ।
ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਨੇ ਉਕਤ ਨੌਜਵਾਨ ਵਕੀਲ ਨੂੰ ਕਾਬੂ ਕਰ ਕੇ ਆਪਣੇ ਨਾਲ ਲੈ ਗਈ ਕੋਈ ਵੀ ਪੁਲਿਸ ਅਧਿਕਾਰੀ ਖ਼ਬਰ ਲਿਖੇ ਜਾਣ ਤੱਕ ਕੁਝ ਵੀ ਦੱਸਣ ਜਾਂ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਸੀ








