ਬਲਾਕ ਮਾਜਰੀ 17 ਮਈ ( ਮਾਰਸ਼ਲ ਨਿਊਜ਼)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਦੇ ਸਮਾਜ ਸੇਵੀ ਬੈਨੀਪਾਲ ਗਰੁੱਪ ਵਲੋਂ ਸਮਰਥਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਜਿਥੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੇ ਪੁੱਤਰ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਬੀਤੀ ਸ਼ਾਮ ਮੀਟਿੰਗ ਕੀਤੀ, ਉਥੇ ਬੈਨੀਪਾਲ ਗਰੁੱਪ ਦੇ ਚੇਅਰਮੈਨ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਬਾਅਦ ਦੁਪਹਿਰ ਅਜ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਪੁੱਤਰ ਮੋਹਿਲ ਸਿੰਗਲਾ ਉਚੇਚੇ ਤੌਰ ਤੇ ਮੀਟਿੰਗ ਵਿੱਚ ਸ਼ਾਮਲ ਹੋਏ। ਨੌਜਵਾਨ ਆਗੂ ਮੋਹਿਲ ਸਿੰਗਲਾ ਨੇ ਬੈਨੀਪਾਲ ਤੋਂ ਭਰਵੇਂ ਸਹਿਯੋਗ ਦੀ ਮੰਗ ਕਰਦਿਆਂ ਆਪਣੇ ਪਿਤਾ ਨੂੰ ਜਿਤਾਉਣ ਦੀ ਅਪੀਲ ਕੀਤੀ। ਦਲਵਿੰਦਰ ਸਿੰਘ ਬੈਨੀਪਾਲ ਤੇ ਹੋਰਨਾਂ ਆਗੂਆਂ ਨੇ ਹਾਂ ਪੱਖੀ ਹੁੰਗਾਰਾ ਭਰਦਿਆਂ ਜਲਦੀ ਹੀ ਲੋਕ ਰਾਏ ਅਨੁਸਾਰ ਚੋਣ ਮੈਦਾਨ ਵਿੱਚ ਡਟਣ ਦਾ ਐਲਾਨ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਕਾਦੀਮਾਜਰਾ, ਲਖਵੀਰ ਸਿੰਘ ਜੰਟੀ, ਸਕਿੰਦਰ ਸਿੰਘ ਚਕਲਾਂ, ਰਾਜਵੀਰ ਸਿੰਘ ਰਾਜੂ, ਜਗਦੀਸ਼ ਸਿੰਘ ਦੀਸਾ ਤੋਂ ਇਲਾਵਾ ਕਾਂਗਰਸੀ ਆਗੂ ਰਣਜੀਤ ਸਿੰਘ ਖਦਰੀ, ਜਰਨੈਲ ਸਿੰਘ ਮਾਵੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here