13 ਅਕਤੂਬਰ ਮੁੱਲਾਂਪੁਰ ਗਰੀਬਦਾਸ( ਰਣਜੀਤ ਸਿੰਘ ਕਾਕਾ) ਨਿਊ ਚੰਡੀਗੜ੍ਹ ਵਿਖੇ ਉਮੈਕਸ ਸਿਟੀ ਦੇ ਮੁੱਖ ਮਾਰਗ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮਰਥਕਾਂ ਵਲੋਂ ਸੜਕਾਂ ‘ਤੇ ਬੈਠ ਕੇ ਆਪਣੀਆਂ ਮੰਗਾਂ ਸਬੰਧੀ ਜਾਮ ਲਗਾ ਕੇ ਰੋਸ ਪ੍ਰਦਰਸਨ ਕੀਤਾ ਗਿਆ। ਇਹ ਪ੍ਰਦਰਸ਼ਨ ਨੌਜਵਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਪਲਹੇੜੀ ਦੀ ਅਗਵਾਈ ਵਿੱਚ ਇਲਾਕੇ ਦੇ ਵਸਨੀਕਾਂ ਤੇ ਸਮਰਥਕਾਂ ਨੇ ਕਰਦਿਆਂ ਕੇਂਦਰ ਤੇ ਸੂਬਾ ਸਰਕਾਰ ਦੀ ਨੁਕਤਾਚੀਨੀ ਕੀਤੀ। ਇਕੱਠ ਨੂੰ ਯੂਥ ਆਗੂ ਪਲਹੇੜੀ ਤੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਰਕਾਰ ਵਲੋਂ ਝੋਨੇ ਦੀ ਫਸਲ ਨੂੰ ਸਮੇਂ ਸਿਰ ਨਾ ਚੁੱਕਣ ਦੇ ਕਾਰਨ ਕਿਸਾਨ ਪ੍ਰੇਸ਼ਾਨ ਹੋ ਗਏ ਹਨ, ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਮੌਕੇ ਉਹਨਾਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਦਿਆਂ ਹੋਇਆ ਇਹ ਵੀ ਆਖਿਆ ਕਿ ਸਰਕਾਰ ਵਲੋਂ ਕਿਸਾਨੀ ਨੂੰ ਬਚਾਉਣ ਦੇ ਲਈ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਹੁਣ ਇਹ ਸਾਰੇ ਵਾਅਦੇ ਖੋਖਲੇ ਨਜਰ ਆ ਰਹੇ ਹਨ।
ਇਸ ਮੌਕੇ ਕਿਸਾਨਾਂ ਵਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਨੂੰ ਸਮੇ ਸਿਰ ਖਰੀਦਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਪੈਦਾ ਨਾ ਹੋ ਸਕੇ। ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ ਰੁੜਕੀ, ਗੁਰਤੇਜ ਸਿੰਘ ਤੇਜ, ਗੁਰਬਚਨ ਸਿੰਘ ਮੀਤ ਪ੍ਰਧਾਨ, ਅੰਮ੍ਰਿਤ ਰੁੜਕੀ, ਜਸਪਾਲ ਸਿੰਘ ਜਸਵਿੰਦਰ ਸਿੰਘ ਅਤੇ ਹੋਰ ਕਿਸਾਨ ਆਗੂ ਤੇ ਵਰਕਰ ਹਾਜਰ ਸਨ।

LEAVE A REPLY

Please enter your comment!
Please enter your name here