ਖਰੜ 21ਮਾਰਚ (ਰਣਜੀਤ ਸਿੰਘ ਕਾਕਾ) – ਇਨਫੋਟੈਕ ਪੰਜਾਬ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਇੱਕ ਬਿਆਨ ਵਿੱਚ ਪੰਜਾਬ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਨਾਲ ਧੱਕੇਸ਼ਾਹੀ ਆਉਣ ਵਾਲੇ ਸਮੇਂ ਵਿੱਚ ਮਹਿੰਗੀ ਪਵੇਗੀ। ਉਨਾਂ ਕਿਹਾ ਕਿ ਮੀਟਿੰਗ ਵਿੱਚ ਸੱਦਕੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਭਗਵੰਤ ਮਾਨ ਸਰਕਾਰ ਨੇ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ। ਬੰਨੀ ਕੰਗ ਨੇ ਕਿਹਾ ਕਿ ਇਹ ਸਭ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਹੋ ਰਿਹਾ ਹੈ, ਜਿਸ ਦੇ ਸਿੱਟੇ ਆਪ ਪਾਰਟੀ ਨੂੰ ਭਵਿੱਖ ਵਿੱਚ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਲਈ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੂੰ ਜ਼ਬਰਦਸਤੀ ਪੁਲਿਸ ਬਲ ਦੀ ਮਦਦ ਨਾਲ ਉਠਾਉਣਾ ਇਹ ਇਕ ਤਰਾਂ ਨਾਲ ਤਾਨਾਸ਼ਾਹੀ ਸਰਕਾਰ ਦਾ ਚਿਹਰਾ ਨੰਗਾ ਹੋਇਆ ਹੈ। ਸਾਬਕਾ ਚੇਅਰਮੈਨ ਬੰਨੀ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੇਲੇ ਇੱਕ ਵੀ ਕਿਸਾਨ ਮਜ਼ਦੂਰ ਨਾਲ ਕਿਧਰੇ ਜਬਰ ਜ਼ੁਲਮ ਨਹੀਂ ਹੋਇਆ ਸਗੋਂ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਹਾਂ ਪੱਖੀ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਦੀ ਪੰਜਾਬ ਵਿੱਚ ਸਰਕਾਰ ਬਣਨ ਤੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲਣਗੇ।

LEAVE A REPLY

Please enter your comment!
Please enter your name here