ਕੁਰਾਲੀ 1 ਮਈ ( ਮਾਰਸ਼ਲ ਨਿਊਜ਼ ) ਕੌਮਾਂਤਰੀ ਮਜ਼ਦੂਰ ਦਿਵਸ ‘ਤੇ ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਨੇ ਕੁਰਾਲੀ ਦੇ ਲੇਬਰ ਚੌਂਕ ਦਾ ਦੌਰਾ ਕਰਕੇ ਲੇਬਰ ਵਰਗ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਮਜ਼ਦੂਰ ਭਾਈਚਾਰੇ ਦੀਆਂ ਸਮੱਸਿਆਵਾਂ, ਦੁੱਖ-ਤਕਲੀਫਾਂ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਵਿਸ਼ਥਾਰ ਨਾਲ ਗੱਲਬਾਤ ਕੀਤੀ। ਮਜ਼ਦੂਰਾਂ ਨੇ ਆਪਣੇ ਰੋਜ਼ਗਾਰ ਸਬੰਧੀ ਚੁਣੌਤੀਆਂ, ਘੱਟ ਮਿਹਨਤਾਨੇ ਅਤੇ ਸਰਕਾਰੀ ਯੋਜਨਾਵਾਂ ਦੇ ਲਾਗੂ ਨਾ ਹੋਣ ਜਿਹਿਆਂ ਮੁੱਖ ਸਮੱਸਿਆਵਾਂ ਦੱਸੀਆਂ।
ਰਣਜੀਤ ਸਿੰਘ ਜੀਤੀ ਪਡਿਆਲਾ ਨੇ ਇਸ ਮੌਕੇ ਕਿਹਾ ਕਿ ਮਜ਼ਦੂਰ ਵਰਗ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ‘ਤੇ ਰਾਸਟਰ ਨਿਰਮਾਣ ਵਿੱਚ ਇਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਹੱਕਾਂ ਲਈ ਵਚਨਬੱਧ ਹੈ।
ਉਨ੍ਹਾਂ ਮਜ਼ਦੂਰਾਂ ਭਾਈਚਾਰੇ ਨੂੰ ਯਕੀਨ ਦਿਵਾਇਆ ਕਾਂਗਰਸ ਪਾਰਟੀ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਤਿਆਰ ਹੈ । ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਮਜ਼ਦੂਰਾਂ ਨੂੰ ਲੱਡੂ ਵੰਡ ਕੇ ਵਧਾਈਆਂ ਵੀ ਦਿੱਤੀਆਂ।
ਇਸ ਮੌਕੇ ਮਜ਼ਦੂਰ ਯੂਨੀਅਨ ਕੁਰਾਲੀ ਦੇ ਪ੍ਰਧਾਨ ਅਤੇ ਹਾਜ਼ਰ ਮਜ਼ਦੂਰਾਂ ਨੇ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਯਤਨ ਦੀ ਖੁਲ੍ਹ ਕੇ ਸ਼ਲਾਘਾ ਕੀਤੀ।








