ਮੁਹਾਲੀ 8 ਮਈ (ਰਣਜੀਤ ਕਾਕਾ) ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਛਿੜੀ ਜੰਗ ਦੇ ਮੱਦੇਨਜਰ ਲੁਧਿਆਣਾ ਪਠਾਨਕੋਟ ਜਲੰਧਰ ਫਿਰੋਜਪੁਰ ਫਾਜਿਲਕਾ ਤੋਂ ਬਾਦ ਹੁਣ ਸਾਹਿਬਜ਼ਾਦਾ ਅਜੀਤ ਸਿੰਘ ਨਗਰ( ਮੁਹਾਲੀ) ਜ਼ਿਲ੍ਹੇ ਵਿੱਚ ਕੱਲ੍ਹ ਅਤੇ ਪਰਸੋ 9ਅਤੇ10 ਮਈ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਬੰਦ ਰਹਿਣਗੇ। ਛਿਪਟੀ ਕਮਿਸ਼ਨਰ ਦੇ ਹੁਕਮਾਂ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਸਾਰੇ ਆਂਗਣਵਾੜੀ ਕੇਂਦਰ ਵੀ ਬੰਦ ਰਹਿਣਗੇ।








