ਕੁਰਾਲੀ 28 ਮਈ (ਮਾਰਸ਼ਲ ਨਿਊਜ਼) ਹਲਕਾ ਖਰੜ ਦੇ ਪਿੰਡ ਨਨਹੇੜੀਆਂ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਸੂਬੇ ਵਿਚ ਚੱਲ ਰਹੀ ਅਰਾਜਕਤਾ ਅਤੇ ਲੋਕ-ਵਿਰੋਧੀ ਨੀਤੀਆਂ ਖਿਲਾਫ਼ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ। ਮੀਟਿੰਗ ਦੌਰਾਨ ਪਿੰਡ ਦੇ ਸਥਾਨਕ ਮਸਲਿਆਂ ਦੇ ਨਾਲ-ਨਾਲ ਸੂਬੇ ਵਿੱਚ ਦਿਨੋਂ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਵੀ ਚਰਚਾ ਹੋਈ।

ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ, ਅਪਰਾਧ ਵਧ ਰਹੇ ਹਨ, ਸਿੱਖਿਆ ਅਤੇ ਸਿਹਤ ਜਿਹੇ ਖੇਤਰਾਂ ਨੂੰ ਨਜਰਅੰਦਾਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਦਬਾਉਣ ‘ਤੇ ਜ਼ੋਰ ਦੇ ਰਹੀ ਅਤੇ ਸਰਕਾਰ ਲੋਕਾਂ ਦੀ ਨਾ ਹੋ ਕੇ ਸਿਰਫ਼ ਆਪਣੇ ਸਵਾਰਥਾਂ ਦੀ ਪਹਿਲ ਦੇ ਰਹੀ ਹੈ।

ਇਸ ਮੌਕੇ ਸਰਪੰਚ ਜਗਤਾਰ ਸਿੰਘ, ਪੰਚ ਗੁਰਮੇਲ ਸਿੰਘ, ਤਰਲੋਚਨ ਸਿੰਘ ਨੱਗਲ, ਬਿੱਟੂ ਸੁਹਾਲੀ, ਸੁਖਦੇਵ ਸਿੰਘ, ਬਹਾਦਰ ਸਿੰਘ, ਸੰਗਤ ਪਾਲ ਸਿੰਘ, ਕੁਲਵਿੰਦਰ ਸਿੰਘ, ਬੰਤ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਰਨੈਲ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here