ਕੁਰਾਲੀ 12 ਅਪ੍ਰੈਲ ( ਰਣਜੀਤ ਸਿੰਘ ਕਾਕਾ) ਸਥਾਨਕ ਚੰਡੀਗੜ੍ਹ ਮਾਰਗ ‘ਤੇ ਸਥਿਤ ਪ੍ਰਭ ਆਸਰਾ ਮਲਟੀ ਸਪੈਸ਼ਲਿਟੀ ਚੈਰੀਟੇਬਲ ਹਸਪਤਾਲ, ਚ ਨਾਲੋਂ ਵਿਖੇ ਵਿਸਾਖੀ ਨੂੰ ਸਮਰਪਿਤ 17 ਤੇ 18 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈਕਅੱਪ, ਇਲਾਜ ਅਤੇ ਜਰੂਰਤ ਅਨੁਸਾਰ ਓਪਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ‘ਤੇ ਚੈਰੀਟੇਬਲ ਰੇਟਾਂ ‘ਤੇ ਹੋਰ 50 ਫੀਸਦੀ ਛੂਟ ਦਿੱਤੀ ਜਾਵੇਗੀ ਅਤੇ ਇੰਪਲਾਂਟ ਵੀ ਚੈਰੀਟੇਬਲ ਰੇਟਾਂ ‘ਤੇ ਹੀ ਉਪਲੱਬਧ ਹੋਣਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਕੈਂਪ ਦਾ ਲਾਹਾ ਲਿਆ ਜਾਵੇ। ਲੋੜਵੰਦ ਵਿਅਕਤੀ ਇਲਾਜ ਲਈ ਆਪਣਾ ਨਾਮ ਦਰਜ ਕਰਵਾਉਣ ਵਾਸਤੇ ਫੋਨ ਨੰਬਰ 82880 34556 ‘ਤੇ 17-18 ਅਪ੍ਰੈਲ ਲਈ ਪਹਿਲਾਂ ਹੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਮੋਕੇ ਜਸਵੀਰ ਸਿੰਘ ਕਾਦੀਮਾਜਰਾ, ਚਾਂਦ ਰਾਣਾ, ਮੋਹਣ ਸਿੰਘ , ਬਲਵੀਰ ਸਿੰਘ, ਤੇ ਹੋਰ ਸੰਸਥਾਂ ਦੇ ਮੈਂਬਰ ਹਾਜਿਰ ਸਨ।

LEAVE A REPLY

Please enter your comment!
Please enter your name here