ਜੇਕਰ ਇਕ ਹਫਤੇ ਚ ਅਵਾਰਾ ਪਸ਼ੂ ਨਾ ਫੜੇ ਤਾਂ ਨਗਰ ਕੌਸ਼ਲ ‘ਚ’ ਬੰਨਾਗੇ: ਰਵੀ ਵੜੈਚ ਮਸਲਾ ਹੱਲ ਨਾ ਹੋਇਆ ਤਾਂ ਨਗਰ ਕੌਸ਼ਿਲ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ ਰਿੱਕੀ ਚਨਾਲੋ ਕੁਰਾਲੀ 29 ਸਤੰਬਰ ( ਸ੍ਰੀ ਗਣੇਸ਼)ਸ਼ਹਿਰ ਵਿੱਚ ਘੁੰਮ ਰਹੇ ਲਾਵਾਰਿਸ ਪਸ਼ੂਆਂ ਦੇ ਕਾਰਨ ਹੋ ਰਹੇ ਨਿੱਤ ਹਾਦਸਿਆਂ ਨੂੰ ਲੈ ਕੇ ਅੱਜ ਕਾਂਗਰਸੀ ਆਗੂ ਰਵੀ ਵੜੈਚ ਤੇ ਦੀ ਅਗਵਾਈ ਵਿੱਚ ਸ਼ਹਿਰੀਆਂ ਅਤੇ ਕਾਂਗਰਸੀ ਆਗੂਆਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਹੈਪੀ ਵਰਮਾ ਪ੍ਰਧਾਨ ਸਵਰਨਕਾਰ ਸੰਘ ਅਮਨਵੀਰ ਸਿੰਘ ਰਿੱਕੀ ਚਨਾਲੋਂ ਅਤੇ ਹੋਰ ਸ਼ਹਿਰੀ ਆਗੂ ਹਾਜਿਰ ਸਨ। ਇਸ ਮੌਕੇ ਪ੍ਰਧਾਨਬਹਾਦਰ ਸਿੰਘ ਓਕੇ ਅਤੇ ਯੂਥ ਆਗੂ ਵਿਚ ਤਿੱਖੀ ਬਹਿਸਬਾਜੀ ਵੀ ਵੇਖਣ ਨੂੰ ਮਿਲੀ1 ਇਸ ਮੌਕੇ ਧਰਨਾਕਾਰੀਆਂ ਨੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਰਵੀ ਵੜੈਚ, ਕਮਲ ਕਿਸ਼ੋਰ ਅਤੇ ਹੋਰਨਾਂ ਨੇ ਕਿਹਾ ਕਿ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਘੁੰਮ ਰਹੇ ਲਾਵਾਰਿਸ ਪਸ਼ੂ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਸ਼ੂਆਂ ਕਾਰਨ ਜਿਥੇ ਕਈ ਹਾਦਸੇ ਵਾਪਰ ਚੁੱਕੇ ਹਨ ਉਥੇ ਕਈ ਮੌਤਾਂ ਵੀ ਹੋ ਚੁੱਕੀਆਂ ਹਨ ਜੋਕਿ ਲੋਕਾਂ ਦੀ ਸੁਰੱਖਿਆ ਲਈ ਇਹ ਗੰਭੀਰ ਸਮੱਸਿਆ ਬਣ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਵੱਲੋਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਧਰਨਾਕਾਰੀਆਂ ਨੇ ਕਿਹਾ ਕਿ ਵਾਰਡ ਨੰ. 8ਦੀ ਦਸ਼ਮੇਸ਼ ਕਲੋਨੀ ਵਿੱਚ ਮਾਰਖੁੰਢ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਹੋਰ ਵੀ ਗੰਭੀਰ ਬਣੀ ਹੋਈ ਹੈ, ਜਿੱਥੇ ਲੋਕਾਂ ਨੂੰ ਪਸ਼ੂਆਂ ਵੱਲੋਂ ਕਈ ਵਾਸਿੰਦੇ ਜ਼ਖਮੀ ਵੀ ਕਰ ਦਿੱਤੇ ਗਏਜਿਸ ਕਾਰਨ ਪੂਰੀ ਦਸ਼ਮੇਸ ਕਲੋਨੀ ਵਿਚ ਸਹਿਮ ਦਾ ਮਹੌਲ ਹੈ । ਉਨ੍ਹਾਂ ਕਿਹਾ ਕਿ ਕੌਂਸਲ ਅਤੇ ਪ੍ਰਸ਼ਾਸਨ ਵੱਲੋਂ ਸਮੱਸਿਆ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲਾਵਾਰਿਸ ਪਸ਼ੂ ਇਸੇ ਤਰ੍ਹਾਂ ਸ਼ਹਿਰ ਵਿੱਚ ਘੁੰਮਦੇ ਰਹੇ ਤਾਂ ਉਹ ਪਸ਼ੂਆਂ ਨੂੰ ਫੜ ਕੇ ਨਗਰ ਕੌਂਸਲ ਦਫ਼ਤਰ ਵਿੱਚ ਲਿਆਉਣ ਲਈ ਮਜਬੂਰ ਹੋਣਗੇ। ਇਸ ਮੌਕੇ ਯੂਥ ਆਗੂ ਰਿੱਕੀ ਚਨਾਲੋਂਨੇ ਕਿਹਾ ਕਿ ਸ਼ਹਿਰ ਵਿਚੋਂ ਅਵਾਰਾ ਪਸ਼ੂਨਾ ਚੁੱਕੇ ਤਾਂਨਗਰ ਕੌਸ਼ਨ ਦੀ ਇੱਟ ਨਾਲ ਇੱਟ ਖੜਕਾ ਦੇਵਾਂਗੇ ਇਸ ਦੌਰਾਨ ਧਰਨਾਕਾਰੀਆਂ ਵੱਲੋਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ, ਕੌਂਸਲ ਪ੍ਰਧਾਨ ਅਤੇ ਕੌਂਸਲਰਾਂ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਨੇ ਕਿਹਾ ਕਿ ਕੌਂਸਲ ਵੱਲੋਂ ਸਮੇਂ-ਸਮੇਂ ’ਤੇ ਲਾਵਾਰਿਸ ਪਸ਼ੂਆਂ ਨੂੰ ਕਾਬੂ ਕੀਤਾ ਜਾਂਦਾ ਹੈ, ਪਰ ਬਾਹਰਲੇ ਲੋਕ ਮੁੜ ਪਸ਼ੂ ਸ਼ਹਿਰ ਵਿੱਚ ਛੱਡ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਹੁਣ ਵੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.ਕੇ. ਨੇ ਕਿਹਾ ਕਿ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਚਲੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਵੱਲੋਂ ਦੋ ਵਾਰ ਲਾਵਾਰਿਸ ਪਸ਼ੂ ਕਾਬੂ ਕਰਵਾ ਕੇ ਹੋਰਨਾਂ ਥਾਵਾਂ ’ਤੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਯਤਨ ਨਿਰੰਤਰ ਜਾਰੀ ਹਨ। ਇਸ ਮੌਕੇ ਅਮਨਵੀਰ ਸਿੰਘ ਰਿੱਕੀ, ਗੁਰਮੁੱਖ ਸਿੰਘ, ਨਿਰਮਲ ਸਿੰਘ, ਸਵਰਨ ਸਿੰਘ, ਮਹੀਂਪਾਲ ਸਿੰਘ, ਕੁਲਦੀਪ ਸਿੰਘ, ਸਮਸ਼ੇਰ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਸੋਹਣ ਸਿੰਘ, ਬਲਕਾਰ ਸਿੰਘ, ਅਮਰਜੀਤ ਸਿੰਘ, ਅਰਮਾਨ ਮੋਟੀ ਅਤੇ ਹਰਮਨ ਸਿੰਘ ਆਦਿ ਹਾਜ਼ਰ ਸਨ।







